ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਵਜ਼ਾਰਤ ’ਚ ਪੰਜਾਬ ਦੀ ਘਾਟ ਰੜਕੇਗੀ

07:55 AM Jun 09, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 8 ਜੂਨ
ਦੇਸ਼ ਵਿੱਚ ਭਾਜਪਾ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸਰਕਾਰ ਵਿੱਚ ਇਸ ਵਾਰ ਪੰਜਾਬ ਵਿੱਚੋਂ ਲੋਕ ਸਭਾ ਚੋਣਾਂ ਵਿੱਚ ਚੁਣਿਆ ਗਿਆ ਕੋਈ ਵੀ ਸੰਸਦ ਮੈਂਬਰ ਹਿੱਸਾ ਨਹੀਂ ਹੈ। ਮੋਦੀ ਵਜ਼ਾਰਤ ’ਚ ਇਸ ਵਾਰ ਪੰਜਾਬ ਵਿੱਚੋਂ ਕੇਂਦਰੀ ਮੰਤਰੀ ਮੰਡਲ ਦਾ ਹਿੱਸਾ ਬਣਨ ਦੀ ਘਾਟ ਰੜਕੇਗੀ। ਪੰਜਾਬ ਕੋਟੇ ਵਿੱਚੋਂ ਭਾਜਪਾ ਦਾ ਕੋਈ ਵੀ ਰਾਜ ਸਭਾ ਵਿੱਚ ਮੈਂਬਰ ਵੀ ਨਹੀਂ ਹੈ। ਪੰਜਾਬ ਦੀਆਂ 13 ਸੀਟਾਂ ਵਿੱਚੋਂ ਕਾਂਗਰਸ ਨੂੰ 7, ‘ਆਪ’ ਨੂੰ ਤਿੰਨ, ਸ਼੍ੋਮਣੀ ਅਕਾਲੀ ਦਲ ਨੂੰ ਇੱਕ ਸੀਟ ਮਿਲੀ ਹੈ ਜਦਕਿ ਦੋ ਸੰਸਦ ਮੈਂਬਰ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਹਨ। ਭਾਜਪਾ ਦਾ ਕੋਈ ਵੀ ਉਮੀਦਵਾਰ ਸੰਸਦ ਦੀਆਂ ਪੌੜੀਆਂ ਨਹੀਂ ਚੜ੍ਹ ਸਕਿਆ ਜਿਸ ਕਰਕੇ ਸੂਬੇ ਲਈ ਕੇਂਦਰੀ ਮੰਤਰੀ ਮੰਡਲ ਵਿੱਚ ਨੁਮਾਇੰਦਗੀ ਦੀ ਕੋਈ ਗੁੰਜਾਇਸ਼ ਨਹੀਂ ਰਹੀ। ਕੇਂਦਰ ਵਿੱਚ ਭਾਵੇਂ ਕਾਂਗਰਸ ਦੀ ਸਰਕਾਰ ਹੋਵੇ ਜਾਂ ਭਾਜਪਾ ਦੀ, ਪੰਜਾਬ ਨੂੰ ਹਮੇਸ਼ਾ ਕੇਂਦਰੀ ਮੰਡਲ ਵਿੱਚ ਨੁਮਾਇੰਦਗੀ ਮਿਲਦੀ ਰਹੀ ਹੈ। ਬੇਸ਼ੱਕ, ਹਰਦੀਪ ਪੁਰੀ ਸਾਲ 2019 ਲੋਕ ਸਭਾ ਚੋਣ ਵਿੱਚ ਅੰਮ੍ਰਿਤਸਰ ਤੋਂ ਹਾਰ ਗਏ ਸਨ, ਪਰ ਫਿਰ ਵੀ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾ ਕੇ ਕੇਂਦਰ ਵਿੱਚ ਮੰਤਰੀ ਬਣਾ ਦਿੱਤਾ ਗਿਆ ਸੀ। ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਅਰੁਣ ਜੇਤਲੀ ਅੰਮ੍ਰਿਤਸਰ ਤੋਂ ਹਾਰ ਗਏ ਸਨ, ਪਰ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾ ਕੇ ਕੇਂਦਰ ਵਿੱਚ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ। ਸਾਲ 2014 ਵਿੱਚ ਵਿਜੈ ਸਾਂਪਲਾ ਨੂੰ ਕੇਂਦਰੀ ਰਾਜ ਮੰਤਰੀ ਵੀ ਬਣਾਇਆ ਗਿਆ ਸੀ। ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਮੁੜ ਸੰਸਦ ਦੀਆਂ ਪੌੜੀਆਂ ਚੜ੍ਹਨ ਵਿੱਚ ਤਾਂ ਕਾਮਯਾਬ ਰਹੇ ਹਨ, ਪਰ ਉਹ ਐੱਨਡੀਏ ਦਾ ਹਿੱਸਾ ਨਹੀਂ ਹਨ।

Advertisement

Advertisement
Advertisement