ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ ਤੇ ਡਿਸਟ੍ਰਿਕਟ’ ਪੁਰਸਕਾਰ ਹਾਸਲ ਕੀਤਾ
06:44 AM Feb 05, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਫਰਵਰੀ
ਪੰਜਾਬ ਨੇ ਵਾਤਾਵਰਣ ਸਿੱਖਿਆ ਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀਐੱਸਈ) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿੱਚ ਕਰਵਾਏ ਗਏ ਗ੍ਰੀਨ ਸਕੂਲਜ਼ ਐਵਾਰਡਜ਼ 2025 ਵਿੱਚ ‘ਬੈਸਟ ਗ੍ਰੀਨ ਸਟੇਟ’ ਅਤੇ ‘ਬੈਸਟ ਗ੍ਰੀਨ ਡਿਸਟ੍ਰਿਕਟ’ ਪੁਰਸਕਾਰ ਹਾਸਲ ਕੀਤਾ ਹੈ। ਇਹ ਪੁਰਸਕਾਰ ਵਾਤਾਵਰਨ ਵਿਗਿਆਨੀ ਸੋਨਮ ਵਾਂਗਚੁਕ ਅਤੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਦੀ ਮੁਖੀ ਸੁਨੀਤਾ ਨਰਾਇਣ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀਐੱਸਸੀਐੱਸਟੀ) ਦੇ ਕਾਰਜਕਾਰੀ ਡਾਇਰੈਕਟਰ ਇੰਜਨੀਅਰ ਪ੍ਰਿਤਪਾਲ ਸਿੰਘ ਅਤੇ ਜੁਆਇੰਟ ਡਾਇਰੈਕਟਰ ਡਾ. ਕੁਲਬੀਰ ਸਿੰਘ ਬਾਠ ਨੇ ਪ੍ਰਾਪਤ ਕੀਤੇ। ਜ਼ਿਕਰਯੋਗ ਹੈ ਕਿ ਸੀਐੱਸਈ ਵੱਲੋਂ ਗ੍ਰੀਨ ਸਕੂਲਜ਼ ਪ੍ਰੋਗਰਾਮ ਅਧੀਨ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ।
Advertisement
Advertisement
Advertisement