ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀ ਚਮਕੇ

07:08 PM Jun 29, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 28 ਜੂਨ

ਬਰਲਿਨ ਵਿਖੇ ਹਾਲ ਹੀ ਵਿੱਚ ਸਮਾਪਤ ਹੋਈਆਂ ਸਪੈਸ਼ਲ ਓਲੰਪਿਕਸ ਵਰਲਡ ਸਮਰ ਗੇਮਜ਼- 2023 ਵਿੱਚ ਭਾਰਤੀ ਖਿਡਾਰੀਆਂ ਦੇ ਬਿਹਤਰੀਨ ਪ੍ਰਦਰਸ਼ਨ ਵਿੱਚ ਪੰਜਾਬ ਦੇ ਸੱਤ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਤਿੰਨ ਸੋਨੇ, ਇੱਕ ਚਾਂਦੀ ਤੇ ਚਾਰ ਕਾਂਸੀ ਦੇ ਤਗ਼ਮੇ ਜਿੱਤੇ ਹਨ। ਖੇਡ ਮੰਤਰੀ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਮ ਚਮਕਾਇਆ। ਉਨ੍ਹਾਂ ਕਿਹਾ ਕਿ ਵੱਡੀ ਗੱਲ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਅਨੇਕਾਂ ਔਕੜਾਂ ਦੇ ਬਾਵਜੂਦ ਸਖ਼ਤ ਮਿਹਨਤ ਤੇ ਲਗਨ ਨਾਲ ਖੇਡਾਂ ‘ਚ ਵੱਧ-ਚੜ੍ਹ ਕੇ ਹਿੱਸਾ ਲੈ ਕੇ ਤਗ਼ਮੇ ਜਿੱਤ ਰਹੇ ਹਨ। ਖੇਡ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਪੈਰਾ ਸਪੋਰਟਸ ਨਾਲ ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈਂਡ ਗੇਮਜ਼ ਦੇ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ।

Advertisement

Advertisement
Tags :
ਓਲੰਪਿਕਸਸਪੈਸ਼ਲਖਿਡਾਰੀਚਮਕੇਪੰਜਾਬਵਿੱਚ
Advertisement