ਇਟਲੀ ਵਿੱਚ ਸੜਕ ਹਾਦਸੇ ਵਿੱਚ ਪੰਜਾਬੀ ਦੀ ਮੌਤ
07:45 AM Jul 16, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 15 ਜੁਲਾਈ
ਲਾਗਲੇ ਪਿੰਡ ਅਕਾਲਗੜ੍ਹ ਖ਼ੁਰਦ ਦੇ ਵਿਅਕਤੀ ਦੀ ਇਟਲੀ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ (46) ਵਜੋਂ ਹੋਈ ਹੈ। ਉਹ ਐਤਵਾਰ ਸ਼ਾਮ ਨੂੰ ਖੇਤਾਂ ਵਿੱਚ ਕੰਮ ਕਰਨ ਬਾਅਦ ਸਾਈਕਲ ’ਤੇ ਘਰ ਜਾ ਰਿਹਾ ਸੀ। ਇਸ ਦੌਰਾਨ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਕਾਰ ਚਾਲਕ ਗੋਰੇ ਨੇ ਪਿੱਛੇ ਤੋਂ ਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। 25 ਦਿਨ ਪਹਿਲਾਂ ਹਰਪ੍ਰੀਤ ਸਿੰਘ ਦੀ ਪਤਨੀ ਆਪਣੇ ਪੁੱਤਰ ਦੇ ਇਲਾਜ ਲਈ ਪਿੰਡ ਆਈ ਸੀ ਅਤੇ 23 ਜੁਲਾਈ ਨੂੰ ਉਸ ਨੇ ਵਾਪਸ ਜਾਣਾ ਸੀ। ਦੁਖੀ ਪਰਿਵਾਰ ਨੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ।
Advertisement
Advertisement
Advertisement