ਸਿੱਖਿਆ ਬੋਰਡ ਵੱਲੋਂ ਪੰਜਾਬੀ ਦੀ ਪ੍ਰੀਖਿਆ ਦਾ ਸ਼ਡਿਊਲ ਜਾਰੀ
09:02 AM Oct 01, 2024 IST
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਸਤੰਬਰ
ਪੰਜਾਬ ਸਕੂਲ ਸਿੱਖਿਆ ਬੋਰਡ ਦਫ਼ਤਰ ਵੱਲੋਂ ਪੰਜਾਬੀ ਵਾਧੂ ਵਿਸ਼ਾ ਸੈਸ਼ਨ 2024-25 ਦੀ ਤੀਜੀ ਤਿਮਾਹੀ ਦੀ ਪ੍ਰੀਖਿਆ ਲੈਣ ਲਈ 28 ਤੇ 29 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ। ਪ੍ਰੀਖਿਆ ਫਾਰਮ ਬੋਰਡ ਦੀ ਵੈਬਸਾਈਟ www.pseb.ac.in ’ਤੇ ਭਲਕੇ 1 ਅਕਤੂਬਰ ਤੋਂ ਉਪਲਬਧ ਹੋਣਗੇ। ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਫਾਰਮ ਆਨਲਾਈਨ ਭਰਨ ਉਪਰੰਤ ਉਸ ਦੇ ਪ੍ਰਿੰਟ ਦੀ ਕਾਪੀ 18 ਅਕਤੂਬਰ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ (ਪ੍ਰੀਖਿਆ ਸ਼ਾਖਾ ਦਸਵੀਂ) ਵਿਖੇ ਜਮ੍ਹਾਂ ਕੀਤੇ ਜਾਣਗੇ। ਰੋਲ ਨੰਬਰ ਸਕੂਲ ਬੋਰਡ ਦੀ ਵੈਬਸਾਈਟ ’ਤੇ 23 ਅਕਤੂਬਰ ਤੋਂ ਉਪਲਬਧ ਹੋਣਗੇ। ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਸਬੰਧਤ ਪ੍ਰੀਖਿਆਰਥੀ ਆਪਣੇ ਦਸਵੀਂ ਪਾਸ ਅਸਲ ਸਰਟੀਫਿਕੇਟ ਫੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕ ਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ।
Advertisement
Advertisement