ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਵੱਲੋਂ ਗੈਸਟ ਫੈਕਲਟੀ ਦੇ ਸੰਘਰਸ਼ ਦੀ ਹਮਾਇਤ

06:50 AM Aug 27, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 26 ਅਗਸਤ
ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਦੀ ਦੂਸਰੀ ਮੀਟਿੰਗ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਗੈਸਟ ਫੈਕਲਟੀ ਅਧਿਆਪਕਾਂ ਦੀ ਦੁਬਾਰਾ ਇੰਟਰਵਿਊ ਲੈਣ ਦੀ ਨਿਖੇਧੀ ਕੀਤੀ ਗਈ ਅਤੇ ਉਨ੍ਹਾਂ ਦੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਚੱਲ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਗਈ।
ਕਮੇਟੀ ਦੇ ਕਨਵੀਨਰ ਡਾ. ਸਰਬਜੀਤ ਸਿੰਘ ਨੇ ਪਿਛਲੀ ਸਰਗਰਮੀ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੰਪਿਊਟਰ ਸਾਇੰਸ ਵਿਭਾਗ ਵਿੱਚ ਪੰਜਾਬੀ ਨਾ ਪੜ੍ਹਾਏ ਜਾਣ ਖ਼ਿਲਾਫ਼ ਹੋਏ ਸੰਘਰਸ਼ ਦੀ ਸਫ਼ਲਤਾ ’ਤੇ ਤਸੱਲੀ ਪ੍ਰਗਟ ਕੀਤੀ। ਸਮੂਹ ਮੈਂਬਰਾਂ ਵੱਲੋਂ ਚਰਚਾ ਤੋਂ ਬਾਅਦ ਕਨਵੀਨਰ ਦੇ ਸੁਝਾਅ ’ਤੇ ਪੰਜ ਮੈਂਬਰ ਅਗਾਊਂ ਏਜੰਡਾ ਤਿਆਰ ਕਰਨ ਅਤੇ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਲਏ ਗਏ ਜਿਨ੍ਹਾਂ ਵਿੱਚ ਡਾ. ਜੋਗਾ ਸਿੰਘ, ਹਰਮੀਤ ਵਿਦਿਆਰਥੀ, ਡਾ. ਕੁਲਦੀਪ ਸਿੰਘ ਦੀਪ, ਡਾ. ਲਖਵਿੰਦਰ ਸਿੰਘ ਜੌਹਲ ਤੇ ਮਹਿੰਦਰ ਸਿੰਘ ਸੇਖੋਂ ਸ਼ਾਮਲ ਹਨ। ਇਸ ਮੌਕੇ ਦੋ ਸੰਸਥਾਵਾਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਅਤੇ ਗਲੋਬਲ ਸਿੱਖ ਕੌਂਸਲ ਦੇ ਨੁਮਾਇੰਦਿਆਂ ਨੂੰ ਤਾਲਮੇਲ ਕਮੇਟੀ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਅਗਲੀ ਮੀਟਿੰਗ ਵਿੱਚ ਤਰਜੀਹੀ ਤੌਰ ’ਤੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਮੀਟਿੰਗ ਵਿੱਚ ਪੰਜਾਬੀ ਭਾਸ਼ਾ ਨੂੰ ਨਰਸਰੀ ਪੱਧਰ ’ਤੇ, ਅਦਾਲਤੀ ਭਾਸ਼ਾ ਤੇ ਸਾਈਨ ਬੋਰਡਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਵਿਚਾਰੇ ਜਾਣ ਦਾ ਫ਼ੈਸਲਾ ਹੋਇਆ। ਮੀਟਿੰਗ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਡਾ. ਗੁਲਜ਼ਾਰ ਸਿੰਘ ਪੰਧੇਰ, ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਜਨਰਲ ਸਕੱਤਰ ਸੰਧੂ ਵਰਿਆਣਵੀ, ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਬਲਬੀਰ ਕੌਰ ਰਾਏਕੋਟੀ, ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਹਰਬਖਸ਼ ਸਿੰਘ ਗਰੇਵਾਲ, ਮਹਿੰਦਰ ਸਿੰਘ ਸੇਖੋਂ, ਮਿੱਤਰ ਸੈਨ ਮੀਤ, ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਦੀਪ ਅਤੇ ਮਾਹਰ ਵਜੋਂ ਹਰਮੀਤ ਵਿਦਿਆਰਥੀ ਅਤੇ ਡਾ. ਹੀਰਾ ਸਿੰਘ ਸ਼ਾਮਲ ਹੋਏ। ਅਖੀਰ ਵਿੱਚ ਸ੍ਰੀ ਬੁੱਟਰ ਨੇ ਧੰਨਵਾਦੀ ਸ਼ਬਦ ਕਹੇ ਅਤੇ ਸਾਰੀਆਂ ਸੰਸਥਾਵਾਂ ਨੂੰ ਸਾਂਝੇ ਤੌਰ ’ਤੇ ਸਰਗਰਮੀ ਕਰਨ ਲਈ ਕਿਹਾ।

Advertisement

Advertisement