For the best experience, open
https://m.punjabitribuneonline.com
on your mobile browser.
Advertisement

ਸਕੂਲਾਂ-ਕਾਲਜਾਂ ਵਿੱਚ ਪੰਜਾਬੀ ਮਾਤ ਭਾਸ਼ਾ ਦਿਵਸ ਮਨਾਇਆ

08:05 AM Feb 22, 2024 IST
ਸਕੂਲਾਂ ਕਾਲਜਾਂ ਵਿੱਚ ਪੰਜਾਬੀ ਮਾਤ ਭਾਸ਼ਾ ਦਿਵਸ ਮਨਾਇਆ
ਮੋਤੀ ਨਗਰ ਸਕੂਲ ’ਚ ਸੁੰਦਰ ਲਿਖਾਈ ਮੁਕਾਬਲੇ ਵਿੱਚੋਂ ਜੇਤੂ ਰਹੇ ਵਿਦਿਆਰਥੀ ਮੁੱਖ ਅਧਿਆਪਕ ਸੁਖਧੀਰ ਸੇਖੋਂ ਅਤੇ ਹੋਰਨਾਂ ਨਾਲ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 21 ਫਰਵਰੀ
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਸਮਾਗਮ ਕਰਵਾਏ ਗਏ। ਇਸ ਸਬੰਧੀ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੀ ਲਾਇਬ੍ਰੇਰੀ ਵਿੱਚ ਅੰਤਰਰਾਸ਼ਟਰੀ ਪੰਜਾਬੀ ਮਾਤ ਭਾਸ਼ਾ ਦਿਹਾੜੇ ਦੇ ਮੌਕੇ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਉੱਤੇ ਆਧਾਰਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਗੁਰੂ ਹਰਿਕ੍ਰਿਸ਼ਨ ਗਰਲਜ਼ ਕਾਲਜ ਦੀ ਸਾਬਕਾ ਪ੍ਰਿੰਸੀਪਲ ਡਾ. ਸਰੋਜ ਬਾਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਦਾ ਗਾਇਨ ਵੀ ਕੀਤਾ ਗਿਆ। ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਕਿਹਾ ਕਿ ਸਾਡੀ ਜ਼ਿੰਦਗੀ ਦੀਆਂ ਕਦਰਾਂ ਕੀਮਤਾਂ ਵਧਾਉਣ ਵਿੱਚ ਸਾਡੀ ਮਾਂ ਬੋਲੀ ਅਹਿਮ ਭੂਮਿਕਾ ਨਿਭਾਉਂਦੀ ਹੈ। ਲਾਇਬ੍ਰੇਰੀਅਨ ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਮੌਕੇ ਇਸ ਮੌਕੇ ਐਨਐਸਈਟੀ ਦੇ ਡਾਇਰੈਕਟਰ ਇੰਦਰਪਾਲ ਸਿੰਘ ਅਤੇ ਰਜਿੰਦਰ ਸਿੰਘ ਵੀ ਹਾਜ਼ਰ ਰਹੇ।
ਇਸੇ ਤਰ੍ਹਾਂ ਇੱਥੋਂ ਦੇ ਕਮਲਾ ਲੋਹਟੀਆ ਕਾਲਜ ਵਿੱਚ ਪ੍ਰਿੰਸੀਪਲ ਡਾ. ਮੁਹੰਮਦ ਸਲੀਮ ਦੀ ਅਗਵਾਈ ਹੇਠ ਕਵਿਤਾ ਮੁਕਾਬਲਾ ਕਰਵਾਇਆ। ਡੀਡੀ ਜੈਨ ਕਾਲਜ ਆਫ਼ ਐਜੂਕੇਸ਼ਨ ਵਿੱਚ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਰਾਜਵਿੰਦਰ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਖਾਲਸਾ ਕਾਲਜ ਸਿਵਲ ਲਾਈਨ ਵਿੱਚ ਕਰਵਾਏ ਸਮਾਗਮ ਵਿੱਚ ਭਾਸ਼ਣ ਅਤੇ ਕਵਿਤਾ ਉਚਾਰਣ ਮੁਕਾਬਲੇ ਹੋਏ ਤੇ ਜੇਤੂਆਂ ਨੂੰ ਸਰਟੀਫਿਕੇਟ ਵੰਡੇ ਗਏ। ਪ੍ਰਿੰ. ਡਾ. ਇਕਬਾਲ ਕੌਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਨਾ ਸਿਰਫ਼ ਮਾਤ-ਭਾਸ਼ਾ ਨਾਲ ਜੋੜੀ ਰੱਖਦੇ ਹਨ ਸਗੋਂ ਭਾਸ਼ਾ ਪ੍ਰਤੀ ਪਿਆਰ ਵੀ ਵਧਾਉਂਦੇ ਹਨ।
ਇਸੇ ਤਰ੍ਹਾਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਰਟ ਸਕੂਲ ਮੋਤੀ ਨਗਰ ਵਿੱਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਅਤੇ ਕਿਸ਼ਨ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਸੁੰਦਰ ਲਿਖਾਈ ਮੁਕਾਬਲੇ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨੀ ਕੁਮਾਰ, ਆਦਿੱਤਿਆ, ਅਮਨਦੀਪ ਕੌਰ ਅਤੇ ਲਵਕੁਸ਼ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਿਸ਼ਨ ਸਿੰਘ, ਸੰਦੀਪ ਸਿੰਘ, ਰਵਿੰਦਰ ਸਿੰਘ, ਸ਼ਰਮੀਲਾ ਰਾਣੀ, ਮੀਨਾਕਸ਼ੀ, ਦਲਜੀਤ ਕੌਰ ਅਤੇ ਰਿਤਿਕਾ ਹਾਜ਼ਰ ਸਨ।

Advertisement

‘ਆਪਣਾ ਪੰਜਾਬ ਫਾਊਂਡੇਸ਼ਨ’ ਨੇ ਸਾਲਾਨਾ ਸਮਾਗਮ ਕਰਵਾਇਆ

ਲੁਧਿਆਣਾ: ‘ਆਪਣਾ ਪੰਜਾਬ ਫਾਊਂਡੇਸ਼ਨ’ ਵੱਲੋਂ ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਸਹਿਯੋਗ ਨਾਲ ਇਸ ਵਾਰ ਵੀ ਮਾਤ-ਭਾਸ਼ਾ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਫਾਊਂਡੇਸ਼ਨ ਦੇ ਬੁਲਾਰੇ ਕੰਵਲਜੀਤ ਢੀਂਡਸਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਆਰਟ ਕੌਂਸਲ ਦੇ ਪ੍ਰਧਾਨ ਡਾ. ਸੁਰਜੀਤ ਸਿੰਘ ਪਾਤਰ ਬਤੌਰ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਪਹੁੰਚੇ। ਇਸ ਮੌਕੇ ‘ਮਾਂ ਬੋਲੀ ਪੰਜਾਬੀ ਸਥਿਤੀ ਅਤੇ ਸੰਭਾਵਨਾਵਾਂ’ ਵਿਸ਼ੇ ਉੱਪਰ ਅੰਤਰਰਾਸ਼ਟਰੀ ਸੈਮੀਨਾਰ ਹੋਇਆ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਡੀਨ ਪ੍ਰੋ. ਸਤੀਸ਼ ਵਰਮਾ ਨੇ ਫੈੱਡਰੇਸ਼ਨ ਅਤੇ ਫਾਊਂਡੇਸ਼ਨ ਦੀਆਂ ਮਾਂ ਬੋਲੀ ਪ੍ਰਤੀ ਕੋਸ਼ਿਸ਼ਾਂ ’ਤੇ ਸੰਤੁਸ਼ਟੀ ਪ੍ਰਗਟਾਈ। ਇਸ ਮੌਕੇ ਬਿੰਦਰ ਸਿੰਘ ਗਰੇਵਾਲ, ਪ੍ਰੀਤਮ ਸਿੰਘ ਗਰੇਵਾਲ, ਭੁਪਿੰਦਰ ਸਿੰਘ ਮਾਨ ਤੇ ਕੁਲਦੀਪ ਕੰਡਿਆਰਾ ਵਿਸ਼ੇਸ਼ ਮਹਿਮਾਨਾਂ ਵਜੋਂ ਪਹੁੰਚੇ। ਸਮਾਗਮ ਦੌਰਾਨ ਡਾ. ਕੁਲਵੰਤ ਸਿੰਘ ਧਾਲੀਵਾਲ, ਅਮਰੀਕ ਸਿੰਘ ਤਲਵੰਡੀ, ਸਤਿੰਦਰਪਾਲ ਸਿੰਘ ਸਿੱਧਵਾਂ ਤੇ ਦਰਸ਼ਨ ਸਿੰਘ ਬੁੱਟਰ ਆਦਿ ਨੇ ਵੀ ਵਿਚਾਰ ਪ੍ਰਗਟ ਕੀਤੇ। ਫਾਊਂਡਰ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲ ਪੰਜਾਬੀ ਮਾਂ ਬੋਲੀ ਨੂੰ ਲੈ ਕੇ ਸੁਹਿਰਦ ਹਨ। ਉਨ੍ਹਾਂ ਫਾਊਂਡੇਸ਼ਨ ਵੱਲੋਂ ਪਿਛਲੇ ਸਮੇਂ ਵਿੱਚ ਸੱਤ ਲੱਖ ਪੌਦੇ ਲਾ ਕੇ ਵਿਸ਼ਵ ਰਿਕਾਰਡ ਬਣਾਉਣ ਅਤੇ ‘ਮਿਸ਼ਨ ਫ਼ਤਹਿ’ ਦਾ ਜ਼ਿਕਰ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਆ ਕੇ ਉਨ੍ਹਾਂ ਨੂੰ ਤਸੱਲੀ ਹੋਈ ਹੈ ਕਿ ਮਾਂ ਬੋਲੀ ਪੰਜਾਬੀ ਨੂੰ ਕੋਈ ਖਤਰਾ ਨਹੀਂ। ਇਸ ਮੌਕੇ 120 ਪ੍ਰਿੰਸੀਪਲਾਂ ਅਤੇ ਪੰਜਾਬੀ ਭਾਸ਼ਾ ਦੇ ਅਧਿਆਪਕਾਂ ਨੂੰ ‘ਸ਼ੁਭ ਕਰਮਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ। -ਖੇਤਰੀ ਪ੍ਰਤੀਨਿਧ

Advertisement

Advertisement
Author Image

joginder kumar

View all posts

Advertisement