ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjabi News Update: ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ

06:24 PM Mar 10, 2025 IST
featuredImage featuredImage
ਸ੍ਰੀ ਅਕਾਲ ਤਖਤ ਵਿਖੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਭੇਟ ਕਰਦੇ ਹੋਏ ਪੰਜ ਪਿਆਰੇ।
ਜਗਤਾਰ ਸਿੰਘ ਲਾਂਬਾ
Advertisement

ਅੰਮ੍ਰਿਤਸਰ, 10 ਮਾਰਚ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਹੋਰ ਗੁਰ ਅਸਥਾਨਾਂ ਵਿਖੇ ਨਤਮਸਤਕ ਹੋਏ।

Advertisement

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਨਤਮਸਤਕ ਹੋਣ ਮਗਰੋਂ ਗੁਰਬਾਣੀ ਕੀਰਤਨ ਕਰਵਣ ਕੀਤਾ। ਇੱਥੇ ਉਨ੍ਹਾਂ ਨੂੰ ਸਿਰਪਾਓ ਤੇ ਪਤਾਸ਼ਿਆਂ ਦਾ ਪ੍ਰਸ਼ਾਦ ਦਿੱਤਾ ਗਿਆ। ਇਸ ਉਪਰੰਤ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਗਏ ਜਿੱਥੇ ਪੰਜ ਪਿਆਰੇ ਸਾਹਿਬਾਨ ਵੱਲੋਂ ਅਰਦਾਸ ਉਪਰੰਤ ਉਨ੍ਹਾਂ ਨੂੰ ਦਸਤਾਰ, ਸਿਰੋਪਾਓ ਅਤੇ ਫੁੱਲਾਂ ਦਾ ਸਿਹਰਾ ਦਿੱਤਾ ਗਿਆ।

ਲੰਗਰ ਘਰ ਵਿੱਚ ਬਰਤਨ ਸਾਫ ਕਰਨ ਦੀ ਸੇਵਾ ਕਰਦੇ ਹੋਏ ਗਿਆਨੀ ਕੁਲਦੀਪ ਸਿੰਘ ਗੜਗੱਜ।

ਇਸ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ ਬਰਤਨ ਧੋਣ ਦੀ ਸੇਵਾ ਕੀਤੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਤਿੰਦਰਪਾਲ ਸਿੰਘ, ਰਜਿੰਦਰ ਸਿੰਘ, ਗੁਰਵਿੰਦਰ ਸਿੰਘ ਤੇ ਜਸਪਾਲ ਸਿੰਘ ਹਾਜ਼ਰ ਸਨ।

ਇਸ ਤੋਂ ਪਹਿਲਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬਤੌਰ ਜਥੇਦਾਰ ਸੇਵਾ ਸੰਭਾਲੀ ਸੀ।

Advertisement
Tags :
amritsar newsGolden TemplePunjabi Newspunjabi news updatePunjabi Tribune NewsSGPC