For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

03:29 PM Aug 18, 2024 IST
ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 18 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤੀ ਟੀਮ ਵੱਲੋਂ ਆਸਟਰੇਲੀਆ ਨੂੰ ਹਰਾਇਆ ਜਿਸ ਕਾਰਨ ਬਹੁਤ ਖ਼ੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਸਪੇਨ, ਇੰਗਲੈਂਡ ਅਤੇ ਹੋਰ ਟੀਮਾਂ ਵਿਰੁੱਧ ਮੈਚ ਵੀ ਸ਼ਾਨਦਾਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਹਰਮਨ ਨੇ ਇਕੱਲੇ ਨੇ ਓਲੰਪਿਕ ਵਿੱਚ 10 ਗੋਲ ਕੀਤੇ ਹਨ ਅਤੇ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਸੂਬਾ ਸਰਕਾਰ ਅੱਜ ਇਨ੍ਹਾਂ ਹੀਰਿਆਂ ਨੂੰ ਸਨਮਾਨਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਤੀਜਾ ਐਡੀਸ਼ਨ 28 ਅਗਸਤ ਤੋਂ ਸ਼ੁਰੂ ਹੋਵੇਗਾ ਜੋ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਤਗ਼ਮਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਨੌਕਰੀਆਂ ਦੇਣ ਤੋਂ ਇਲਾਵਾ ਸੂਬਾ ਸਰਕਾਰ ਉਨ੍ਹਾਂ ਨੂੰ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਨੌਕਰੀਆਂ ਵਿੱਚ ਤਰੱਕੀਆਂ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ। ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਅੱਠ ਹਾਕੀ ਖਿਡਾਰੀਆਂ ਨੂੰ ਇੱਕ-ਇਕ ਕਰੋੜ ਰੁਪਏ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 11 ਹੋਰ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦਿੱਤੇ।

Advertisement

Advertisement
Author Image

A.S. Walia

View all posts

Advertisement
×