ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ਸਾਹਿਤ ਅਕਾਦਮੀ ਵੱਲੋਂ ਅਜਾਇਬ ਚਿੱਤਰਕਾਰ ਸ਼ਤਾਬਦੀ ਸਮਾਗਮ

07:47 AM Oct 06, 2024 IST
ਸਮਾਗਮ ਦੌਰਾਨ ਮੰਚ ’ਤੇ ਬੈਠੇ ਡਾ. ਸੁਖਦੇਵ ਸਿਰਸਾ, ਸਰਦਾਰ ਪੰਛੀ ਤੇ ਹੋਰ।

ਸਤਵਿੰਦਰ ਬਸਰਾ
ਲੁਧਿਆਣਾ, 5 ਅਕਤੂਬਰ
ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਅੱਜ ਗ਼ਜ਼ਲ ਮੰਚ ਫ਼ਿਲੌਰ ਦੇ ਸਹਿਯੋਗ ਨਾਲ ਅਜਾਇਬ ਚਿੱਤਰਕਾਰ ਸ਼ਤਾਬਦੀ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਅਕਾਦਮੀ ਦੇ ਸਾਬਕਾ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਕੀਤੀ। ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਸਰਦਾਰ ਪੰਛੀ, ਬੂਟਾ ਸਿੰਘ ਚੌਹਾਨ, ਅਜਾਇਬ ਚਿੱਤਰਕਾਰ ਦੇ ਪੁੱਤਰ ਸੁਖਪਾਲ ਸਿੰਘ ਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਸ਼ਾਮਲ ਸਨ। ਡਾ. ਸਿਰਸਾ ਨੇ ਕਿਹਾ ਕਿ ਪੰਜਾਬ ਕਦੇ ਤਿੰਨ ਵੱਡੇ ਸੰਗੀਤ ਘਰਾਣਿਆਂ ਦੀ ਕਰਮ ਭੂਮੀ ਸੀ। ਹੋਰ ਤਾਂ ਹੋਰ ਅੱਜ ਅਸੀਂ ਗੁਰਮਤਿ ਸੰਗੀਤ ਨੂੰ ਵੀ ਭੁੱਲਦੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਜਾਇਬ ਚਿੱਤਰਕਾਰ ਅਤੇ ਹੋਰ ਸ਼ਾਇਰ, ਚਿੱਤਰਕਾਰ, ਕਵੀਆਂ ਨੂੰ ਸਾਂਭਣ ਦੀ ਲੋੜ ਹੈ। ਭਾਰਤੀ ਸਾਹਿਤ ਅਕਾਦਮੀ, ਦਿੱਲੀ ਦੇ ਮੈਂਬਰ ਬੂਟਾ ਸਿੰਘ ਚੌਹਾਨ ਨੇ ਕਿਹਾ ਕਿ ਅਜਾਇਬ ਚਿੱਤਰਕਾਰ ਲੋਕ ਰਮਜ਼ ਨੂੰ ਸਮਝਣ ਵਾਲਾ ਸਿਰੜੀ ਸ਼ਾਇਰ ਸੀ। ਭਾਰਤੀ ਸਾਹਿਤ ਅਕਾਡਮੀ ਵੱਲੋਂ ਚਿੱਤਰਕਾਰ ਜੀ ਦੇ ਜੱਦੀ ਪਿੰਡ ਘਵੱਦੀ (ਜ਼ਿਲ੍ਹਾ ਲੁਧਿਆਣਾ) ਵਿਚ ਸਮਾਗਮ ਕਰਵਾਇਆ ਜਾਵੇਗਾ। ਡਾ. ਗੁਰਪ੍ਰੀਤ ਸਿੰਘ ਨੇ ‘ਸਿਰਜਣਾਤਮਕ ਅਮਲ ਦਾ ਸ਼ਾਇਰ: ਅਜਾਇਬ ਚਿੱਤਰਕਾਰ’ ਪੇਪਰ ਪੜ੍ਹਿਆ। ਸੋਮਾ ਸਬਲੋਕ ਨੇ ਡਾ. ਰਣਜੀਤ ਸਿੰਘ ਦਾ ਲਿਖਿਆ ਪੇਪਰ ‘ਚਿੱਤਰਕਾਰੀ ਤੇ ਸ਼ਾਇਰੀ ਦਾ ਸੁਮੇਲ ਅਜਾਇਬ ਚਿੱਤਰਕਾਰ’ ਪੇਸ਼ ਕੀਤਾ। ਡਾ. ਜਗਵਿੰਦਰ ਜੋਧਾ ਨੇ ਕਿਹਾ ਕਿ ਅਜਾਇਬ ਚਿੱਤਰਕਾਰ ਤਰੱਕੀ ਪਸੰਦ ਸ਼ਾਇਰ ਸੀ। ਉਸ ਨੇ ਉਰਦੂ ਸ਼ਾਇਰੀ ਨੂੰ ਪਲਟਾ ਕੇ ਸਰਲ ਪੰਜਾਬੀ ਸ਼ਾਇਰੀ ਵਿੱਚ ਪੇਸ਼ ਕੀਤਾ। ਅਜਾਇਬ ਚਿੱਤਰਕਾਰ ਨੂੰ ਸਮਰਪਿਤ ਕਵੀ ਦਰਬਾਰ ਵਿੱਚ ਉਕਤ ਤੋਂ ਇਲਾਵਾ ਡਾ. ਹਰੀ ਸਿੰਘ ਜਾਚਕ, ਅਜੀਤ ਪਿਆਸਾ, ਦਰਸ਼ਨ ਓਬਰਾਏ, ਅਮਰਜੀਤ ਸ਼ੇਰਪੁਰੀ, ਜ਼ੋਰਾਵਰ ਸਿੰਘ ਪੰਛੀ, ਪਰਮਿੰਦਰ ਅਲਬੇਲਾ, ਸੀਮਾ ਕਲਿਆਣ, ਪਰਮਜੀਤ ਕੌਰ ਮਹਿਕ, ਦਲਵੀਰ ਕਲੇਰ, ਬਲਜੀਤ ਸਿੰਘ, ਮਲਕੀਤ ਸਿੰਘ ਮਾਲੜਾ, ਇੰਦਰਜੀਤ ਲੋਟੇ ਨੇ ਸ਼ਿਰਕਤ ਕੀਤੀ।

Advertisement

ਸ਼ਾਇਰ ਭਗਵਾਨ ਢਿੱਲੋਂ ਨੂੰ ਅਜਾਇਬ ਚਿੱਤਰਕਾਰ ਯਾਦਗਾਰੀ ਸਨਮਾਨ

ਇਸ ਮੌਕੇ ਸ਼ਾਇਰ ਭਗਵਾਨ ਢਿੱਲੋਂ ਨੂੰ ਅਜਾਇਬ ਚਿੱਤਰਕਾਰ ਯਾਦਗਾਰੀ ਸਨਮਾਨ ਭੇਟਾ ਕੀਤਾ ਗਿਆ। ਸ਼ਾਇਰ ਢਿੱਲੋਂ ਬਾਰੇ ਜਾਣ-ਪਛਾਣ ਐੱਸ.ਐੱਸ. ਡਿੰਪਲ ਨੇ ਕਰਵਾਈ ਜਦਕਿ ਸ਼ੋਭਾ ਪੱਤਰ ਜਸਵੀਰ ਝੱਜ ਨੇ ਪੜ੍ਹਿਆ। ਡਾ. ਪੰਧੇਰ ਨੇ ਮੰਚ ਸੰਚਾਲਨ ਕਰਦਿਆਂ ਕਿਹਾ ਕਿ ਭਾਰਤੀ ਸਾਹਿਤ ਅਕਾਦਮੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪੂਰਾ ਸਹਿਯੋਗ ਦੇਵੇਗੀ।

Advertisement
Advertisement