ਪੰਜਾਬੀ ਸਾਹਿਤ ਅਕਾਦਮੀ ਚੋਣਾਂ: ਨਾਮਜ਼ਦਗੀਆਂ ਵਾਪਸ ਲੈਣ ਮਗਰੋਂ ਅੰਤਿਮ ਸੂਚੀ ਐਲਾਨੀ
ਸਤਵਿੰਦਰ ਬਸਰਾ
ਲੁਧਿਆਣਾ, 24 ਫਰਵਰੀ
ਪੰਜਾਬੀ ਸਾਹਿਤ ਅਕਾਦਮੀ ਦੀਆਂ ਹਰੇਕ ਦੋ ਸਾਲਾਂ ਬਾਅਦ ਹੁੰਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੱਜ ਆਖਰੀ ਦਿਨ ਸੀ ਜਿਸ ਮਗਰੋਂ ਚੋਣ ਮੈਦਾਨ ਵਿੱਚ ਡਟੇ ਉਮੀਦਵਾਰਾਂ ਦੀ ਸੂਚੀ ਐਲਾਨ ਦਿੱਤੀ ਗਈ ਹੈ। ਇਸ ਵਾਰ ਲੇਖਕਾਂ ਨੇ ਸਾਹਿਤ ਅਕਾਦਮੀ ਦੀਆਂ ਚੋਣਾਂ ਲਈ ਮੁਹਿੰਮ ਕਈ ਮਹੀਨਿਆਂ ਤੋਂ ਆਰੰਭੀ ਹੋਈ ਹੈ। ਚੋਣ ਅਧਿਕਾਰੀ ਕੁਲਦੀਪ ਸਿੰਘ ਬੇਦੀ ਨੇ ਦੱਸਿਆ ਕਿ ਇਹ ਚੋਣਾਂ 3 ਮਾਰਚ ਨੂੰ ਪੰਜਾਬੀ ਭਵਨ ਵਿੱਚ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜਾਰੀ ਕੀਤੀ ਗਈ ਸੂਚੀ ਅਨੁਸਾਰ ਪ੍ਰਧਾਨਗੀ ਦੇ ਅਹੁਦੇ ਲਈ ਹੁਣ ਤਿੰਨ ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਜਿਨ੍ਹਾਂ ਵਿੱਚ ਡਾ. ਸਰਬਜੀਤ ਸਿੰਘ, ਡਾ. ਲਖਵਿੰਦਰ ਸਿੰਘ ਜੌਹਲ ਅਤੇ ਬੇਅੰਤ ਕੌਰ ਗਿੱਲ ਦੇ ਨਾਮ ਸ਼ਾਮਲ ਹਨ। ਸੀਨੀਅਰ ਮੀਤ ਪ੍ਰਧਾਨ ਲਈ ਡਾ. ਸ਼ਿੰਦਰ ਪਾਲ ਸਿੰਘ ਤੇ ਡਾ. ਪਾਲ ਕੌਰ, ਜਨਰਲ ਸਕੱਤਰ ਦੇ ਅਹੁਦੇ ਲਈ ਡਾ. ਗੁਰਇਕਬਾਲ ਸਿੰਘ ਤੇ ਡਾ. ਗੁਲਜ਼ਾਰ ਸਿੰਘ ਪੰਧੇਰ, ਮੀਤ ਪ੍ਰਧਾਨ ਦੇ ਅਹੁਦੇ ਲਈ ਮਦਨ ਵੀਰਾ, ਤ੍ਰੈਲੋਚਨ ਲੋਚੀ, ਡਾ. ਭਗਵੰਤ ਸਿੰਘ, ਇਕਬਾਲ ਸਿੰਘ ਗੋਦਾਰਾ (ਪੰਜਾਬੋਂ ਬਾਹਰ), ਡਾ. ਗੁਰਚਰਨ ਕੌਰ ਕੋਚਰ, ਤੇਜਿੰਦਰ ਚੰਡਿਹੋਕ, ਡਾ. ਅਰਵਿੰਦਰ ਕੌਰ ਕਾਕੜਾ, ਹਰਜਿੰਦਰ ਸਿੰਘ ਸੂਰੇਵਾਲੀਆ, ਜਸਪਾਲ ਮਾਨਖੇੜਾ, ਭੁਪਿੰਦਰ ਸੰਧੂ ਤੇ ਡਾ. ਹਰਵਿੰਦਰ ਸਿੰਘ (ਪੰਜਾਬੋਂ ਬਾਹਰ) ਦੇ ਨਾਂ ਸ਼ਾਮਲ ਹਨ।
ਪ੍ਰਬੰਧਕੀ ਬੋਰਡ ਦੇ ਮੈਂਬਰਾਂ ਦੀ ਚੋਣ ਲਈ ਕਰਮਜੀਤ ਸਿੰਘ ਗਰੇਵਾਲ, ਪ੍ਰੋ. ਸਰਘੀ, ਬਲਬੀਰ ਜਲਾਲਾਬਾਦੀ, ਪਰਮਜੀਤ ਕੌਰ ਮਹਿਕ, ਡਾ. ਨਾਇਬ ਸਿੰਘ ਮੰਡੇਰ (ਪੰਜਾਬੋਂ ਬਾਹਰ), ਡਾ. ਗੁਰਵਿੰਦਰ ਸਿੰਘ ਅਮਨ, ਹਰਦੀਪ ਢਿੱਲੋਂ, ਬਲਜੀਤ ਪਰਮਾਰ (ਬਾਕੀ ਭਾਰਤ), ਸਹਿਜਪ੍ਰੀਤ ਸਿੰਘ ਮਾਂਗਟ, ਦੀਪ ਜਗਦੀਪ ਸਿੰਘ, ਕਰਮ ਸਿੰਘ ਜ਼ਖ਼ਮੀ, ਸੁਖਵਿੰਦਰ ਸਿੰਘ ਲੋਟੇ, ਅਮਰਜੀਤ ਕੌਰ ਅਮਰ, ਬਲਰਾਜ ਓਬਰਾਏ ਬਾਜ਼ੀ, ਕੰਵਰਜੀਤ ਭੱਠਲ, ਹਰਵਿੰਦਰ ਸਿੰਘ, ਜਗਦੀਸ਼ ਰਾਏ ਕੁਲਰੀਆਂ, ਪ੍ਰੋ. ਹਰਜਿੰਦਰ ਸਿੰਘ (ਪੰਜਾਬੋਂ ਬਾਹਰ), ਡਾ. ਬਲਵਿੰਦਰ ਸਿੰਘ ਚਹਿਲ, ਰਣਜੀਤ ਗੌਰਵ, ਪ੍ਰੇਮ ਸਾਹਿਲ (ਬਾਕੀ ਭਾਰਤ), ਨਵਤੇਜ ਗੜ੍ਹਦੀਵਾਲਾ, ਡਾ. ਹਰੀ ਸਿੰਘ ਜਾਚਕ, ਸ਼ਬਦੀਸ਼, ਸੰਤੋਖ ਸਿੰਘ ਸੁੱਖੀ, ਨਰਿੰਦਰ ਪਾਲ ਕੌਰ, ਵਾਹਿਦ ਉਰਫ ਸਤਨਾਮ ਸਿੰਘ, ਵਰਗਿਸ ਸਲਾਮਤ, ਸੰਜੀਵਨ ਸਿੰਘ, ਗੁਰਸੇਵਕ ਸਿੰਘ ਢਿੱਲੋਂ ਕਵੀਸ਼ਰ, ਡਾ. ਰੋਜ਼ੀ ਸਿੰਘ, ਡਾ. ਜੀਵਨ ਜੋਤੀ ਸ਼ਰਮਾ, ਕੰਵਲਜੀਤ ਸਿੰਘ ਕੁਟੀ ਅਤੇ ਡਾ. ਨਰੇਸ਼ ਕੁਮਾਰ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਗੁਪਤ ਵੋਟਾਂ ਰਾਹੀਂ ਤੈਅ ਦਿਨ ’ਤੇ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ।