ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਬੇ ਦੇ ਹਰ ਸਕੂਲ ’ਚ ਨਰਸਰੀ ਤੋਂ ਪੰਜਾਬੀ ਪੜ੍ਹਾਈ ਜਾਵੇ: ਗੜਗੱਜ

04:57 AM Apr 02, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਅਪਰੈਲ
ਇਥੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਂ-ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਜ਼ਰੂਰੀ ਹੈ ਕਿ ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਸਕੂਲਾਂ ਵਿੱਚ ਨਰਸਰੀ ਤੋਂ ਲਾਗੂ ਕਰੇ। ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ਮੌਕੇ ਸੰਬੋਧਨ ਦੌਰਾਨ ਪੰਜਾਬੀ ਭਾਸ਼ਾ ਨੂੰ ਜਿਹੜੀਆਂ ਚੁਣੌਤੀਆਂ ਦੀ ਗੱਲ ਉਨ੍ਹਾਂ ਨੇ ਕੀਤੀ ਸੀ ਅੱਜ ਉਹ ਸਹੀ ਸਾਬਤ ਹੋ ਰਹੀਆਂ ਹਨ। ਪੰਜਾਬ ’ਚ ਸਕੂਲਾਂ ਦੇ ਨਵੇਂ ਦਾਖ਼ਲੇ ਸ਼ੁਰੂ ਹੋ ਗਏ ਹਨ ਤੇ ਸੀਬੀਐੱਸਈ ਨਾਲ ਸਬੰਧਤ ਕਈ ਸਕੂਲਾਂ ’ਚੋਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਸਕੂਲ ਪ੍ਰਬੰਧਕਾਂ ਵੱਲੋਂ ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ ਨੂੰ ਲਾਜ਼ਮੀ ਤੇ ਪੰਜਾਬੀ ਨੂੰ ਵਿਕਲਪ ਦੇ ਰੂਪ ਵਿੱਚ ਰੱਖਿਆ ਗਿਆ ਹੈ, ਜੋ ਬਰਦਾਸ਼ਤਯੋਗ ਨਹੀਂ। ਇਹ ਸਥਿਤੀ ਪੰਜਾਬੀ ਭਾਸ਼ਾ ਪ੍ਰਤੀ ਵਧ ਰਹੇ ਅਣਗਹਿਲੀ ਵਾਲੇ ਰਵੱਈਏ ਨੂੰ ਦਰਸਾਉਂਦੀ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬੀ ਦੀ ਸੁਰੱਖਿਆ ਲਈ ਹਰ ਪੰਜਾਬੀ ਨੂੰ ਅੱਗੇ ਆਉਣਾ ਚਾਹੀਦਾ ਹੈ। ਪੰਜਾਬੀ ਭਾਸ਼ਾ ਦੇ ਸਾਰੇ ਕਾਰਕੁਨ ਇਸ ਨੂੰ ਆਪਣਾ ਸੰਕਲਪ ਬਣਾਉਣ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਦੇਖਣ ਕਿ ਕਿਹੜੇ ਸਕੂਲ ਨਰਸਰੀ ਤੋਂ ਪੰਜਾਬੀ ਨਹੀਂ ਪੜ੍ਹਾ ਰਹੇ।
ਅਜਿਹੇ ਸਕੂਲਾਂ ਦੀ ਸੂਚੀ ਤਿਆਰ ਕਰ ਕੇ ਇਹ ਮਾਮਲਾ ਅਕਾਲ ਤਖ਼ਤ ਦੇ ਸਾਹਮਣੇ ਰੱਖਿਆ ਜਾਵੇ, ਤਾਂ ਜੋ ਅੱਗੇ ਦੀ ਕਾਰਵਾਈ ਹੋ ਸਕੇ। ਜਥੇਦਾਰ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਪੰਜਾਬ ਦੇ ਹਰ ਸਕੂਲ ਵਿੱਚ ਨਰਸਰੀ ਤੋਂ ਹੀ ਪੰਜਾਬੀ ਭਾਸ਼ਾ ਪੜ੍ਹਾਈ ਜਾਵੇ।
ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸੂਬੇ ਦੇ ਹਰ ਸਕੂਲ ਵਿੱਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਹੋਵੇ। ਸਿਰਫ਼ ਸਰਕਾਰ ਹੀ ਨਹੀਂ, ਮਾਪਿਆਂ ਦੀ ਵੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਮੁੱਢ ਤੋਂ ਹੀ ਪੰਜਾਬੀ ਪੜ੍ਹਨ ਲਈ ਪ੍ਰੇਰਨ। ਬਹੁਤ ਸਾਰੇ ਮਾਪੇ ਇਹ ਸਮਝਦੇ ਹਨ ਕਿ ਅੰਗਰੇਜ਼ੀ ਦੀ ਮੁੱਢਲੀ ਸਿੱਖਿਆ ਨਾਲ ਬੱਚਾ ਇਸ ਭਾਸ਼ਾ ਵਿੱਚ ਹੋਣਹਾਰ ਬਣੇਗਾ, ਪਰ ਵਿਗਿਆਨਕ ਪੱਖੋਂ ਇਹ ਸਾਬਤ ਹੋ ਚੁੱਕਿਆ ਹੈ ਕਿ ਜਦ ਤੱਕ ਬੱਚੇ ਨੂੰ ਆਪਣੀ ਮਾਂ-ਬੋਲੀ ਵਿੱਚ ਪੂਰੀ ਪਕੜ ਨਹੀਂ ਹੁੰਦੀ, ਉਹ ਕਿਸੇ ਹੋਰ ਭਾਸ਼ਾ ਵਿੱਚ ਵੀ ਨਿਪੁੰਨ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਬਾਕੀ ਭਾਸ਼ਾਵਾਂ ਦਾ ਗਿਆਨ ਹੋਣਾ ਚੰਗੀ ਗੱਲ ਹੈ ਪਰ ਪੰਜਾਬ ਅੰਦਰ ਬੱਚੇ ਦੀ ਸਿੱਖਿਆ ਸ਼ੁਰੂ ਹੁੰਦੇ ਹੀ ਪੰਜਾਬੀ ਪੜ੍ਹਾਉਣ ਨੂੰ ਪਹਿਲ ਹੋਣੀ ਚਾਹੀਦੀ ਹੈ।

Advertisement

Advertisement