ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਦੇਹਾਂਤ, ਡੀਐੱਮਸੀ ਹਸਪਤਾਲ ’ਚ ਆਖ਼ਰੀ ਸਾਹ ਲਿਆ

11:09 AM Jul 26, 2023 IST

Advertisement

ਗਗਨ ਅਰੋੜਾ
ਲੁਧਿਆਣਾ, 26 ਜੁਲਾਈ
ਸ਼੍ਰੋਮਣੀ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ। ਉਹ 64 ਸਾਲ ਦੇ ਸਨ। ਉਨ੍ਹਾਂ ਅੱਜ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕੁਝ ਦਨਿ ਪਹਿਲਾਂ ਉਨ੍ਹਾਂ ਦੀ ਫੂਡ ਪਾਈਪ ਦਾ ਹਸਪਤਾਲ ’ਚ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਸਰੀਰ ’ਚ ਇਨਫੈਕਸ਼ਨ ਵੱਧ ਗਈ ਸੀ। ਛਿੰਦਾ ਕਈ ਦਨਿਾਂ ਤੱਕ ਦੀਪ ਹਸਪਤਾਲ ’ਚ ਵੈਂਟੀਲੇਟਰ ’ਤੇ ਰਹੇ। ਇਸ ਤੋਂ ਬਾਅਦ ਹਾਲਤ ਵਿਗੜਨ ਕਾਰਨ ਡੀਐੱਮਸੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਸੀ। ਉਨ੍ਹ ਦੇ ਪਰਿਵਾਰ ਵਿੱਚ ਪੁੱਤਰ ਮਨਿੰਦਰ ਛਿੰਦਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹੋਰ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਨਾਲ ਨਾਲ ਸੰਗੀਤ ਖੇਤਰ ਨਾਲ ਜੁੜੀਆਂ ਹਸਤੀਆਂ ਨੇ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।

Advertisement
Advertisement