For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ; ਹਸਪਤਾਲ ’ਚ ਭਰਤੀ

07:39 AM Jul 12, 2023 IST
ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ  ਹਸਪਤਾਲ ’ਚ ਭਰਤੀ
Advertisement

ਲੁਧਿਆਣਾ (ਟਨਸ): ਪੰਜਾਬ ਦੇ ਨਾਮਵਰ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਿਛਲੇ ਦਨਿੀਂ ਸ਼ਹਿਰ ਦੇ ਇੱਕ ਹਸਪਤਾਲ ’ਚੋਂ ਅਪਰੇਸ਼ਨ ਤੋਂ ਬਾਅਦ ਗਾਇਕ ਸੁਰਿੰਦਰ ਛਿੰਦਾ ਦੇ ਸਰੀਰ ਵਿੱਚ ਲਾਗ ਵੱਧ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੰਗਲਵਾਰ ਨੂੰ ਕਿਸੇ ਨੇ ਉਨ੍ਹਾਂ ਦੀ ਮੌਤ ਦੀ ਅਫ਼ਵਾਹ ਫੈਲਾਅ ਦਿੱਤੀ। ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਮੌਤ ਦੀ ਖਬਰ ਆਉਣ ਤੋਂ ਬਾਅਦ ਸੁਰਿੰਦਰ ਛਿੰਦਾ ਦੇ ਲੜਕੇ ਮਨਿੰਦਰ ਛਿੰਦਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਲਈ ਲੋਕ ਅਰਦਾਸਾਂ ਕਰਨ ਤਾਂ ਕਿ ਉਨ੍ਹਾਂ ਦੇ ਪਿਤਾ ਜਲਦੀ ਸਿਹਤਯਾਬ ਹੋ ਸਕਣ ਤੇ ਪੰਜਾਬੀ ਇੰਡਸਟਰੀ ਲਈ ਕੰਮ ਕਰਨ।

Advertisement

Advertisement
Tags :
Author Image

sukhwinder singh

View all posts

Advertisement
Advertisement
×