ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਵੇ ਕੇਂਦਰ: ਛਿੱਬਰ
08:05 AM Nov 19, 2024 IST
ਪੱਤਰ ਪ੍ਰੇਰਕ
ਖਰੜ, 18 ਨਵੰਬਰ
ਖਰੜ ਵਾਸੀ ਸਾਬਕਾ ਈਟੀਓ ਤੇ ‘ਆਪ’ ਆਗੂ ਹਰਮੀਤ ਸਿੰਘ ਛਿੱਬਰ ਨੇ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਯਤਨਾਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਸਾਜ਼ਿਸ਼ਾਂ ਘੜ ਰਹੀ ਹੈ। ‘ਆਪ’ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਪੁਨਰਗਠਨ ਐਕਟ-1966 ਦੀ ਇਮਾਨਦਾਰੀ ਨਾਲ ਪਾਲਣਾ ਕਰ ਕੇ ਪੰਜਾਬੀ ਬੋਲਦੇ ਸਾਰੇ ਇਲਾਕੇ ਤੁਰੰਤ ਪੰਜਾਬ ਹਵਾਲੇ ਕਰੇ।
Advertisement
Advertisement