ਪੰਜਾਬੀ ਵਿਦਿਆਰਥੀ ਦੀ ਇੰਗਲੈਂਡ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
08:02 AM Jan 30, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 29 ਜਨਵਰੀ
ਇਥੋਂ ਦੇ ਪੰਜਾਬੀ ਵਿਦਿਆਰਥੀ ਦੀ ਇੰਗਲੈਂਡ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਸ ਦੀ ਪਛਾਣ ਰਾਏਕੋਟ ਦੇ ਪਿੰਡ ਤਾਜਪੁਰ ਦੇ ਪ੍ਰਦੀਪ ਸਿੰਘ ਖੰਗੂੜਾ (27) ਵਜੋਂ ਹੋਈ ਹੈ ਜੋ ਅਕਤੂਬਰ 2022 ਵਿੱਚ ਇੰਗਲੈਂਡ ਦੇ ਸ਼ਹਿਰ ਲੈਸਟਰ ਵਿੱਚ ਪੜ੍ਹਾਈ ਕਰਨ ਗਿਆ ਸੀ। ਮ੍ਰਿਤਕ ਨੌਜਵਾਨ ਦੇ ਚਾਚਾ ਕੈਪਟਨ ਬਲਜਿੰਦਰ ਸਿੰਘ ਅਤੇ ਸਰਪੰਚ ਵਰਿੰਦਰ ਸਿੰਘ ਤਾਜਪੁਰ ਨੇ ਦੱਸਿਆ ਕਿ ਉਸ ਨੂੰ ਕਰੀਬ ਦੋ ਮਹੀਨੇ ਤੋਂ ਸਿਹਤ ਸਬੰਧੀ ਸਮੱਸਿਆ ਆ ਰਹੀ ਸੀ ਪਰ ਮੁੱਢਲੇ ਇਲਾਜ ਤੋਂ ਬਾਅਦ ਉਹ ਠੀਕ ਹੋ ਗਿਆ ਸੀ ਪਰ ਅਚਾਨਕ ਮੌਤ ਦੀ ਖ਼ਬਰ ਕਾਰਨ ਪਰਿਵਾਰ ’ਚ ਹੀ ਨਹੀਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪਿੰਡ ਵਾਸੀਆਂ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।
Advertisement
Advertisement
Advertisement