ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ’ਵਰਸਿਟੀ: ਮੰਗਾਂ ਲਈ ਡਟੇ ਰਹਿਣਗੇ ਮੁਲਾਜ਼ਮ

10:18 AM Oct 10, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 9 ਅਕਤੂਬਰ
ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਵੱਲੋਂ ਆਪਣੀਆਂ ਮੰਗਾਂ ਲਈ ਜਥੇਬੰਦੀ ਦੇ ਪ੍ਰਧਾਨ ਅਰਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਅੱਜ ਛੇਵੇਂ ਦਿਨ ਵੀ ਰਜਿਸਟਰਾਰ ਦੇ ਦਫ਼ਤਰ ਅੱਗੇ ਧਰਨਾ ਜਾਰੀ ਰਿਹਾ। ਸੰਘ ਦੇ ਮੀਤ ਪ੍ਰਧਾਨ ਪ੍ਰਕਾਸ਼ ਧਾਲੀਵਾਲ ਨੇ ਕਿਹਾ ਕਿ ਇਹ ਸੰਘਰਸ਼ ਕਰਮਚਾਰੀਆਂ ਨੂੰ ਪੱਕੇ ਕਰਾਉਣ ਲਈ ਲੜਿਆ ਜਾ ਰਿਹਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਕਰਮਚਾਰੀਆਂ ਦੇ ਮਸਲਿਆਂ ਨੂੰ ਅਣਗੌਲਿਆ ਕਰ ਰਹੀ ਹੈ। ਵਿੱਤ ਅਫ਼ਸਰ ’ਤੇ ਜਾਣ-ਬੁੱਝ ਕੇ ਤਨਖਾਹਾਂ ਵਿੱਚ ਦੇਰੀ ਕਰਨ ਦੇ ਦੋਸ਼ ਲਾਉਂਦਿਆਂ ਮੁਲਾਜ਼ਮ ਆਗੂਆਂ ਨੇ ਉਨ੍ਹਾਂ ਨੂੰ ਫਾਰਗ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਮੁਲਾਜ਼ਮ ਨੂੰ ਪੱਕੇ ਕਰਨ ਸਮੇਤ ਹੋਰ ਮਸਲਿਆਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਪ੍ਰਧਾਨ ਰਜਿੰਦਰ ਬਾਗੜੀਆਂ ਨੇ ਇਹ ਵੀ ਕਿਹਾ ਕਿ ਰਜਿਸਟਰਾਰ, ਵਿੱਤ ਅਫ਼ਸਰ ਤੇ ਕੰਟਰੋਲਰ ਪ੍ਰੀਖਿਆਵਾਂ ਆਦਿ ’ ਅਧਾਰਤ ਗੈਰ ਅਧਿਆਪਨ ਵਰਗ ਨਾਲ ਸੰਬੰਧਿਤ ਸੀਟਾਂ ’ਤੇ ਅਧਿਆਪਕ ਵਰਗ ਨੇ ਕਬਜ਼ਾ ਕੀਤਾ ਹੋਇਆ ਹੈ। ਪ੍ਰੀਖਿਆ ਸ਼ਾਖਾ ਨੂੰ ਚਲਾਉਣ ਲਈ ਚਾਰ ਅਧਿਆਪਕ ਨਿਯੁਕਤ ਕੀਤੇ ਗਏ ਹਨ ਜਦਕਿ ਇਨ੍ਹਾਂ ਮੁੱਖ ਅਹੁਦਿਆਂ ’ਤੇ ਗੈਰ ਅਧਿਆਪਨ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਨੇ ਮੁਲਾਜ਼ਮ ਵਿਰੋਧੀ ਵਤੀਰਾ ਨਾ ਬਦਲਿਆ ਤਾਂ ਯੂਨੀਵਰਸਿਟੀ ਕੈਂਪਸ ਸਮੇਤ ਬਾਹਰਲੇ ਸੈਂਟਰਾਂ ਦੇ ਮੁਲਾਜ਼ਮਾਂ ਨੂੰ ਵੀ ਨਾਲ ਲੈ ਕੇ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਜਰਨਲ ਸਕੱਤਰ ਅਮਰਜੀਤ ਕੌਰ, ਸਹਾਇਕ ਸਕੱਤਰ ਤੇਜਿੰਦਰ ਸਿੰਘ, ਖਜ਼ਾਨਚੀ ਨਵਦੀਪ ਸਿੰਘ, ਪ੍ਰਚਾਰ ਸਕੱਤਰ ਉਂਕਾਰ ਸਿੰਘ ਸਮੇਤ ਗੁਰਪਿਆਰ ਸਿੰਘ, ਕੁਲਵੰਤ ਸਿੰਘ, ਲੱਖੀ ਰਾਮ, ਅਵਤਾਰ ਸਿੰਘ ਤੇ ਗੁਰਮੁਖ ਸਿੰਘ ਆਦਿ ਹਾਜ਼ਰ ਸਨ।

Advertisement

Advertisement