ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

07:47 AM Apr 16, 2024 IST

ਪਟਿਆਲਾ (ਖੇਤਰੀ ਪ੍ਰਤੀਨਿਧ): ਪੰਜਾਬੀ ਯੂਨੀਵਰਸਿਟੀ ਨੇ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪ੍ਰੀਖਿਆ ਸ਼ਾਖਾ ਦੇ ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੇ ਦੱਸਿਆ ਕਿ 4 ਮਈ ਤੋਂ ਵੱਖ-ਵੱਖ ਵਿਭਾਗਾਂ, ਸਬੰਧਿਤ ਕਾਲਜਾਂ ਅਤੇ ਪ੍ਰਾਈਵੇਟ ਵਿਦਿਆਰਥੀਆਂ ਦੀਆਂ ਥਿਊਰੀ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਚੋਣਾਂ ਦੇ ਸ਼ਡਿਊਲ ਦੇ ਮੱਦੇਨਜ਼ਰ ਕੁਝ ਆਰਜ਼ੀ ਪ੍ਰੀਖਿਆ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪ੍ਰੈਕਟੀਕਲ ਪ੍ਰੀਖਿਆਵਾਂ 22 ਅਪਰੈਲ ਤੋਂ ਸ਼ੁਰੂ ਹੋ ਰਹੀਆਂ ਹਨ। ਕਾਲਜਾਂ ਦੇ ਵਿਦਿਆਰਥੀ ਆਪਣੇ ਐਡਮਿਟ ਕਾਰਡ ਸਬੰਧਿਤ ਕਾਲਜਾਂ ਤੋਂ ਹੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਜੋ ਵਿਦਿਆਰਥੀ ਡਿਸਟੈਂਸ ਅਤੇ ਪ੍ਰਾਈਵੇਟ ਮੋਡ ਰਾਹੀਂ ਸਿੱਖਿਆ ਪ੍ਰਾਪਤ ਕਰ ਰਹੇ ਹਨ ਉਹ ਆਪਣਾ ਐਡਮਿਟ ਕਾਰਡ ਪ੍ਰੀਖਿਆ ਸ਼ਾਖਾ ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ।

Advertisement

Advertisement
Advertisement