ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ਯੂਨੀਵਰਸਿਟੀ: ਵਿਦਿਆਰਥੀ ਜਥੇਬੰਦੀਆਂ ਨੇ ਵੀਸੀ ਦਫ਼ਤਰ ਘੇਰਿਆ

07:28 AM Sep 12, 2024 IST
ਵੀਸੀ ਦਫਤਰ ਦਾ ਘਿਰਾਓ ਕਰਦੇ ਹੋਏ ਸਾਂਝੇ ਵਿਦਿਆਰਥੀ ਮੋਰਚੇ ਦੇ ਮੈਂਬਰ।

ਸਰਬਜੀਤ ਸਿੰਘ ਭੰਗੂ
ਪਟਿਆਲਾ, 11 ਸਤੰਬਰ
ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਰੈਡੀਕਲ ਸਟੂਡੈਂਟ ਯੂਨੀਅਨ, ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਅਤੇ ਸਟੂਡੈਂਟ ਫੈਡਰੇਸ਼ਨ ਆਫ ਇੰਡੀਆ ’ਤੇ ਆਧਾਰਤ ਸਾਂਝੇ ਵਿਦਿਆਰਥੀ ਮੋਰਚੇ ਦੀ ਅਗਵਾਈ ਹੇਠਾਂ ਅੱਜ ਵੱਡੀ ਗਿਣਤੀ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਪੰਜਾਬੀ ਯੂਨੀਵਰਸਿਟੀ ’ਚ ਰੋਸ ਪ੍ਰਰਦਸ਼ਨ ਕੀਤਾ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਤੋਂ ਰੋਹ ’ਚ ਆਏ ਇਨ੍ਹਾਂ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦਫਤਰ ਦਾ ਘਿਰਾਓ ਕੀਤਾ। ਪ੍ਰਦਰਸ਼ਨ ਦੀ ਅਗਵਾਈ ਪੀਆਰਐੱਸਯੂ ਦੇ ਆਗੂ ਰਸਪਿੰਦਰ ਜਿੰਮੀ, ਐੱਸਐੱਫਆਈ ਦੇ ਅੰਮ੍ਰਿਤਪਾਲ ਸਿੰਘ, ਪੀਐੱਸਯੂ ਦੇ ਅਮਨਦੀਪ ਸਿੰਘ ਖਿਓਵਾਲੀ ਅਤੇ ਏਆਈਐੱਸਐਫ ਤੋਂ ਪ੍ਰਿਤਪਾਲ ਸਿੰਘ ਨੇ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵੇਲੇ ਪ੍ਰਮੁੱਖ ਅਦਾਰੇ ਦਾ ਕੋਈ ਵੀ ਵਾਰਸ ਨਾ ਹੋਣ ਵਾਲ ਹਾਲਾਤ ਬਣੇ ਹੋਏ ਹਨ ਜਿਸ ਦਾ ਖਾਮਿਆਜ਼ਾ ਵਿਦਿਆਰਥੀਆ ਨੂੰ ਭੁਗਤਣਾ ਪੈ ਰਿਹਾ ਹੈੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਲਈ ਸਹੂਲਤਾਂ ਦਾ ਕੋਈ ਪ੍ਰਬੰਧ ਨਹੀਂ ਹੈ। ਯੂਨੀਵਰਸਿਟੀ ਵਿੱਚ 70 ਫੀਸਦੀ ਕੁੜੀਆਂ ਦਾ ਦਾਖਲਾ ਹੈ, ਪਰ ਹੋਸਟਲ ਦੀ ਸੁਵਿਧਾ ਸਿਰਫ਼ 15 ਫੀਸਦੀ ਕੁੜੀਆਂ ਨੂੰ ਹੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਹੋਸਟਲਾਂ ਦੀ ਮੁਰੰਮਤ ਲਈ 20 ਕਰੋੜ ਰੁਪਏ ਗ੍ਰਾਂਟ ਆਈ ਹੋਣ ਦੇ ਬਾਵਜੂਦ ਇਸ ਦੀ ਵਰਤੋਂ ਨਹੀਂ ਕੀਤੀ ਜਾ ਰਹੀ। ਯੂਨੀਵਰਸਿਟੀ ਦੇ ਇੰਜਨੀਅਰਿੰਗ ਕਾਲਜ ਵਿੱਚ ਪੀਣ ਵਾਲੇ ਪਾਣੀ ਅਤੇ ਲਿਫਟਾਂ ਦਾ ਕੋਈ ਪ੍ਰਬੰਧ ਨਹੀਂ ਹੈ ਜਿਸ ਦੀ ਵਿਦਿਆਰਥੀਆਂ ਨੂੰ ਵੱਡੀ ਦਿੱਕਤ ਆ ਰਹੀ ਹੈ। ਇਸ ਦੌਰਾਨ ਉਨ੍ਹਾਂ ਫ਼ੀਸਾਂ ’ਤੇ ਜੀਐਸਟੀ ਦਾ ਮੁੱਦਾ ਵੀ ਚੁੱਕਿਆ। ਯੂਨੀਵਰਸਿਟੀ ਦੀ ਲਾਇਬਰੇਰੀ ਵਿੱਚ ਲੰਬੇ ਸਮੇਂ ਤੋਂ ਕੋਈ ਕਿਤਾਬਾਂ ਦੀ ਖਰੀਦ ਨਹੀਂ ਹੋਈ ਹੈ ਅਤੇ ਲਾਇਬਰੇਰੀ ਦੀ ਸਿਟਿੰਗ ਸਮਰੱਥਾ ਵੀ ਸੀਮਤ ਹੈ। ਪੀਐਸਯੂ ਦੇ ਆਗੂ ਅਮਨਦੀਪ ਖਿਓਵਾਲੀ ਨੇ ਕਿਹਾ ਕਿ ਯੂਨੀਵਰਸਿਟੀ ਦਾ ਸੀਵਰੇਜ ਸਿਸਟਮ ਤਕਰੀਬਨ ਬਲਾਕ ਰਹਿੰਦਾ ਹੈ ਜਿਸ ਕਾਰਨ ਹੋਸਟਲਾਂ ਵਿੱਚ ਪਾਣੀ ਭਰ ਜਾਂਦਾ ਹੈ। ਵਿਦਿਆਰਥੀ ਆਗੂ ਗੁਰਦਾਸ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਇਸ ਪ੍ਰਦਰਸ਼ਨ ਦੌਰਾਨ ਯੂਨੀਵਰਸਿਟੀ ਦੇ ਇੱਕ ਅਧਿਕਾਰੀ ਦਾ ਕਹਿਣਾ ਸੀ ਕਿ ਸਰਕਾਰ ਨੇ ਯੂਨੀਵਰਸਿਟੀ ਨੂੰ ਹੋਸਟਲਾਂ ਦੀ ਉਸਾਰੀ ਲਈ ਫੰਡ ਮੁਹੱਈਆ ਨਹੀਂ ਕਰਵਾਇਆ ਤੇ ਉਹ ਸਰਕਾਰ ਨਾਲ ਜਲਦ ਗੱਲ ਕਰਕੇ ਚਾਰ ਨਵੇ ਹੋਟਲਾਂ ਦੀ ਉਸਾਰੀ ਸ਼ੁਰੂ ਕਰਵਾਉਣਗੇ। ਇਸ ਤੋਂ ਇਲਾਵਾ ਲਾਇਬਰੇਰੀ ਦੀ ਸਿਟਿੰਗ ਸਮਰੱਥਾ ਅਗਲੇ ਹਫਤੇ ਤੱਕ ਵਧਾ ਦਿੱਤੀ ਜਾਵੇਗੀ। ਅਧਿਕਾਰੀ ਦਾ ਤਰਕ ਸੀ ਕਿ ਜੀਐਸਟੀ ਸਰਕਾਰ ਵੱਲੋਂ ਲਗਾਇਆ ਗਿਆ ਹੈ। ਯੂਨੀਵਰਸਿਟੀ ਵੱਲੋਂ ਸਰਕਾਰ ਨਾਲ ਗੱਲ ਕਰਕੇ ਇਸ ਨੂੰ ਹੱਲ ਕੀਤਾ ਜਾਵੇਗਾ। ਵਿਦਿਆਰਥੀ ਨੇਤਾ ਗੁਰਦਾਸ ਸਿੰਘ ਦਾ ਕਹਿਣਾ ਸੀ ਕਿ ਜੇਕਰ ਮਸਲੇ ਦਾ ਜਲਦੀ ਹੀ ਹੱਲ ਨਾ ਕੀਤਾ ਗਿਆ ਤਾਂ ਅਗਲੇ ਦਿਨੀ ਮੁੜ ਵਿਦਿਆਰਥੀ ਮੋਰਚੇ ਵੱਲੋਂ ਹੋਰ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement