For the best experience, open
https://m.punjabitribuneonline.com
on your mobile browser.
Advertisement

ਦਿੱਲੀ ਦੇ ਧਾੜਵੀ ਹਰਾ ਕੇ ਅਕਾਲੀ ਦਲ ਨੂੰ ਕਾਮਯਾਬ ਕਰਨਗੇ ਪੰਜਾਬੀ: ਗਰੇਵਾਲ

08:26 AM May 15, 2024 IST
ਦਿੱਲੀ ਦੇ ਧਾੜਵੀ ਹਰਾ ਕੇ ਅਕਾਲੀ ਦਲ ਨੂੰ ਕਾਮਯਾਬ ਕਰਨਗੇ ਪੰਜਾਬੀ  ਗਰੇਵਾਲ
ਮਨਜੀਤ ਨਗਰ ’ਚ ਚੋਣ ਜਲਸੇ ਦੌਰਾਨ ਰਣਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਹੋਰ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਦਿੱਲੀ ਦੇ ਧਾੜਵੀਆਂ ਨੂੰ ਹਰਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਾਮਯਾਬ ਕਰਨ ਲਈ ਤਿਆਰ ਬੈਠੇ ਹਨ ਅਤੇ ਅਕਾਲੀ ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾ ਕੇ ਸੰਸਦ ਵਿੱਚ ਭੇਜਣਗੇ। ਉਹ ਅੱਜ ਹਲਕਾ ਆਤਮ ਨਗਰ ਦੇ ਵਾਰਡ ਨੰਬਰ 52 ਵਿੱਚ ਪੈਂਦੇ ਮਨਜੀਤ ਨਗਰ ਧਰਮਸ਼ਾਲਾ ਵਿੱਚ ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰ ਰਹੇ ਸਨ, ਜੋ ਕੈਪਟਨ ਪ੍ਰੀਤਮ ਸਿੰਘ ਸਿੱਧੂ ਅਤੇ ਗੁਰਮੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਰਵਾਇਆ ਗਿਆ ਸੀ। ਇਸ ਮੌਕੇ ਵਾਰਡ ਦੇ ਸੀਨੀਅਰ ਅਹੁਦੇਦਾਰ, ਵਰਕਰ, ਧਾਰਮਿਕ ਪਤਵੰਤੇ ਅਤੇ ਮਾਰਕੀਟ ਕਮੇਟੀ ਐਸੋਸੀਏਸ਼ਨ ਦੇ ਪ੍ਰਤੀਨਿਧ ਹਾਜ਼ਰ ਸਨ। ਸ੍ਰੀ ਗਰੇਵਾਲ ਨੇ ਕਿਹਾ ਕਿ ਕਾਂਗਰਸ, ‘ਆਪ’ ਅਤੇ ਭਾਜਪਾ ਰਲਕੇ ਪੰਜਾਬ ਵਿਰੋਧੀ ਕਾਰਵਾਈਆਂ ਕਰ ਰਹੀਆਂ ਹਨ। ਇਸ ਲਈ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣਾ ਜ਼ਰੂਰੀ ਹੈ ਤਾਂ ਜੋ ਪੰਜਾਬ ਦੇ ਹੱਕਾਂ ਨੂੰ ਪ੍ਰਾਪਤ ਕੀਤਾ ਜਾ ਸਕੇ। ਲੋਕ ਸਭਾ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਸੰਘਰਸ਼ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਉਹ ਪਾਰਲੀਮੈਂਟ ਵਿੱਚ ਆਵਾਜ਼ ਬੁਲੰਦ ਕਰਕੇ ਪੰਜਾਬ ਦੇ ਹੱਕਾਂ ਦੀ ਗੱਲ ਕਰਨਗੇ। ਅਕਾਲੀ ਆਗੂ ਗੁਰਮੀਤ ਸਿੰਘ ਸਿੱਧੂ ਨੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਮਾਨਦਾਰ ਅਤੇ ਬੇਦਾਗ ਸ਼ਖ਼ਸੀਅਤ ਨੂੰ ਟਿਕਟ ਦਿੱਤੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਵਾਰਡ ਨੰਬਲ 52 ਦੇ ਵਸਨੀਕ ਸ੍ਰੀ ਢਿੱਲੋਂ ਦੀ ਜਿੱਤ ਲਈ ਦਿਨ ਰਾਤ ਇੱਕ ਕਰਨਗੇ। ਇਸ ਮੌਕੇ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਅਤੇ ਰਾਜਿੰਦਰ ਸਿੰਘ ਭਾਟੀਆ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×