For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਨੌਜਵਾਨ ਚੋਰੀ ਦੀ ਕਾਰ ਸਮੇਤ ਗ੍ਰਿਫ਼ਤਾਰ

07:15 AM Jun 19, 2024 IST
ਪੰਜਾਬੀ ਨੌਜਵਾਨ ਚੋਰੀ ਦੀ ਕਾਰ ਸਮੇਤ ਗ੍ਰਿਫ਼ਤਾਰ
Advertisement

ਵੈਨਕੂਵਰ (ਗੁਰਮਲਕੀਅਤ ਸਿੰਘ ਕਾਹਲੋਂ): ਸਰੀ ਪੁਲੀਸ ਨੇ ਚੋਰੀ ਦੀ ਕਾਰ ਸਮੇਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਜੋਤ ਸਿੰਘ ਭੱਟੀ (20) ਵਜੋਂ ਹੋਈ ਹੈ। ਪੁਲੀਸ ਦੇ ਬੁਲਾਰੇ ਜੇਮਜ਼ ਮੈਸਨ ਨੇ ਦੱਸਿਆ ਕਿ ਬੀਤੇ ਹਫਤੇ ਕਾਰ ਮਾਲਕ ਨੇ ਕਾਰ ਚੋਰੀ ਹੋਣ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਮਗਰੋਂ ਪੁਲੀਸ ਕਾਰ ਦੀ ਭਾਲ ਵਿੱਚ ਲੱਗ ਗਈ। ਇਸ ਦੌਰਾਨ ਸਰੀ ਵਿੱਚ ਪੁਲੀਸ ਟੀਮ ਨੇ ਜਦੋਂ ਸ਼ੱਕ ਦੇ ਆਧਾਰ ’ਤੇ ਇੱਕ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਚਾਲਕ ਰੁਕਣ ਦੀ ਥਾਂ ਰਿਚਮੰਡ ਜਾ ਵੜਿਆ। ਜਿਵੇਂ ਹੀ ਚਾਲਕ ਨੇ ਕਾਰ ਪਾਰਕ ਕਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਸ ਨੂੰ ਕਾਬੂ ਕਰ ਕੇ ਕਾਰ ਜ਼ਬਤ ਕਰ ਲਈ। ਪੁਲੀਸ ਮੁਲਜ਼ਮ ਕੋਲੋਂ ਹੋਰ ਪੁੱਛ-ਪੜਤਾਲ ਕਰ ਕੇ ਅਦਾਲਤ ਵਿੱਚ ਪੇਸ਼ ਕਰੇਗੀ।

Advertisement

Advertisement
Advertisement
Author Image

sukhwinder singh

View all posts

Advertisement