ਫਿਲਪੀਨਜ਼ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
08:50 AM Nov 20, 2023 IST
Advertisement
ਪੱਤਰ ਪ੍ਰੇਰਕ
ਜਲੰਧਰ, 19 ਨਵੰਬਰ
ਲੋਹੀਆਂ ਦੇ ਰਹਿਣ ਵਾਲੇ ਨੌਜਵਾਨ ਰਣਜੀਤ ਰਾਣਾ (33) ਦੀ ਫਿਲਪੀਨਜ਼ ’ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਦਾ ਅਗਲੇ ਸਾਲ ਫਰਵਰੀ ਮਹੀਨੇ ਵਿਆਹ ਹੋਣਾ ਸੀ ਜਿਸ ਲਈ ਉਸ ਨੇ ਪੰਜਾਬ ਆਉਣਾ ਸੀ। ਮ੍ਰਿਤਕ ਦੇ ਤਾਇਆ ਅਤੇ ਰੋਟਰੀ ਕਲੱਬ ਦੇ ਪ੍ਰਧਾਨ ਜੋਗਾ ਸਿੰਘ ਨੇ ਦੱਸਿਆ ਕਿ ਰਣਜੀਤ ਸਨਬਲੋ ਸ਼ਹਿਰ ਵਿੱਚ ਰਹਿ ਰਿਹਾ ਸੀ। ਅੱਜ ਵੀ ਉਹ ਸਵੇਰੇ ਕੰਮ ਲਈ ਦੁਕਾਨ ’ਤੇ ਪਹੁੰਚ ਗਿਆ ਸੀ ਜਿੱਥੇ ਦੋ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਜੋਗਾ ਸਿੰਘ ਨੇ ਦੱਸਿਆ ਕਿ ਹਮਲੇ ਦੌਰਾਨ ਗੋਲੀ ਰਾਣਾ ਦੀ ਪਿੱਠ ਵਿੱਚ ਲੱਗ ਕੇ ਛਾਤੀ ਵਿੱਚੋਂ ਨਿਕਲ ਗਈ ਜਿਸ ਕਾਰਨ ਉਸ ਦੀ ਥਾਂ ’ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਰਣਜੀਤ ਦੀ ਲਾਸ਼ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ।
Advertisement
Advertisement
Advertisement