ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ਾਂ ਵਿੱਚ ਫਸੇ ਪੰਜਾਬੀ ਵਾਪਸ ਲਿਆਂਦੇ ਜਾਣਗੇ: ਧਾਲੀਵਾਲ

07:24 AM Jul 08, 2023 IST

ਚੰਡੀਗੜ੍ਹ (ਆਈਏਐੱਨਐੱਸ): ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਹਰੇਕ ਪੰਜਾਬੀ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਹਰ ਲੋੜੀਂਦਾ ਕਦਮ ਚੁੱਕੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨਾਲ ਠੱਗੀਆਂ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤੀ ਵਰਤੀ ਜਾਵੇਗੀ। ਇਸ ਸਬੰਧੀ ਵਿੱਚ 11 ਜੁਲਾਈ ਨੂੰ ਇਕ ਵਿਸ਼ੇਸ਼ ਮੀਟਿੰਗ ਵੀ ਸੱਦੀ ਗਈ ਹੈ, ਜਿਸ ਵਿੱਚ ਟਰੈਵਲ ਏਜੰਟਾਂ ਵੱਲੋਂ ਕੀਤੀਆਂ ਜਾ ਰਹੀਆਂ ਠੱਗੀਆਂ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਸ੍ਰੀ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੌਜਵਾਨ ਵਰਗ ਨੂੰ ਇਨਸਾਫ਼ ਦਿਵਾਉਣ ਲਈ ਦ੍ਰਿੜ ਹੈ ਅਤੇ ਏਜੰਟਾਂ ਦੀ ਠੱਗੀ ਕਾਰਨ ਵਿਦੇਸ਼ਾਂ ਵਿੱਚ ਫਸੇ ਹੋਏ ਲੜਕੇ ਲੜਕੀਆਂ ਨੂੰ ਘਰ ਵਾਪਸ ਲਿਆਉਣ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਪੀੜਤ ਪਰਿਵਾਰ ਪੰਜਾਬ ਸਰਕਾਰ ਦੇ ਐੱਨਆਰਆਈ ਵਿਭਾਗ ਨਾਲ ਸੰਪਰਕ ਕਰਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ੍ਰੀ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ’ਚ ਫਸੀ ਇੱਕ ਔਰਤ ਨੂੰ ਸੁਰੱਖਿਅਤ ਵਾਪਸ ਲਿਆਂਦਾ ਗਿਆ ਸੀ। ਉਕਤ ਮਹਿਲਾ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਅੰਮ੍ਰਿਤਸਰ ਤੋਂ ਇਰਾਕ ਗਈ ਸੀ, ਪਰ ਗੁਰਦਾਸਪੁਰ ਦੇ ਇੱਕ ਏਜੰਟ ਦੇ ਜਾਲ ਵਿੱਚ ਫਸ ਗਈ।

Advertisement

Advertisement
Tags :
ਜਾਣਗੇਧਾਲੀਵਾਲਪੰਜਾਬੀਲਿਆਂਦੇਵਾਪਸਵਿੱਚਵਿਦੇਸ਼ਾਂ
Advertisement