ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖ਼ੂਨਦਾਨ ਵਿੱਚ ਪੰਜਾਬੀਆਂ ਨੇ ਹੋਰਨਾਂ ਨੂੰ ਪਛਾੜਿਆ

08:47 AM Oct 04, 2024 IST
ਰਾਜਸਥਾਨ ਦੇ ਜੈਪੁਰ ਵਿੱਚ ਐਵਾਰਡ ਹਾਸਲ ਕਰਦੇ ਹੋਏ ਪੰਜਾਬ ਦੇ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
ਪੰਜਾਬੀਆਂ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਕੇ ਦੇਸ਼ ਭਰ ਦੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼ ਦੀ ਬਲੱਡ ਟਰਾਂਸਫਿਊਜ਼ਨ ਸਰਵਿਸਿਜ਼ (ਬੀਟੀਐੱਸ) ਵੱਲੋਂ ਜੈਪੁਰ, ਰਾਜਸਥਾਨ ਵਿੱਚ ‘ਇੰਡੀਆ ਬਲੱਡ ਡੋਨੇਸ਼ਨ ਐੱਨਜੀਓ ਕਨਕਲੇਵ’ ਦੌਰਾਨ ਪੰਜਾਬ ਨੂੰ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਸੰਯੁਕਤ ਡਾਇਰੈਕਟਰ ਡਾ. ਸੁਨੀਤਾ ਦੇਵੀ ਤੇ ਸੁਰਿੰਦਰ ਸਿੰਘ ਨੇ ਪ੍ਰਾਪਤ ਕੀਤਾ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ, ਪੰਜਾਬ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮਾਨਤਾ 2023-24 ਵਿਚ ਸ਼ਾਨਦਾਰ ਕਾਰਗੁਜ਼ਾਰੀ ਲਈ ਦਿੱਤੀ ਗਈ ਹੈ। ਇਸ ਵਰ੍ਹੇ ਕੌਂਸਲ ਨੇ 11,109 ਖੂਨਦਾਨ ਕੈਂਪ ਲਗਾ ਕੇ ਭਾਰਤ ਸਰਕਾਰ ਦੇ 4,60,000 ਯੂਨਿਟ ਦੇ ਟੀਚੇ ਨੂੰ ਪਾਰ ਕਰਦਿਆਂ 4,93,000 ਯੂਨਿਟ ਖੂਨ ਇਕੱਠਾ ਕੀਤਾ ਹੈ। ਡਾ. ਬਲਬੀਰ ਸਿੰਘ ਨੇ ਸੁਰੱਖਿਅਤ ਖੂਨ ਦੀ ਲਗਾਤਾਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਖੂਨ ਸੰਚਾਰ ਟੀਮਾਂ ਦੇ ਨਿਰੰਤਰ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 182 ਲਾਇਸੈਂਸਸ਼ੁਦਾ ਖੂਨ ਕੇਂਦਰਾਂ ਦਾ ਮਜ਼ਬੂਤ ਨੈੱਟਵਰਕ ਮੌਜੂਦ ਹੈ, ਜਿਸ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਫੈਲੇ 49 ਸਰਕਾਰੀ ਖੂਨ ਕੇਂਦਰ ਸ਼ਾਮਲ ਹਨ, ਜੋ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਲਈ ਮੁਫ਼ਤ ਖੂਨ ਉਪਲਬਧ ਹੈ ਤਾਂ ਜੋ ਕੋਈ ਵੀ ਇਸ ਜੀਵਨ ਬਚਾਉ ਸਰੋਤ ਤੋਂ ਵਾਂਝਾ ਨਾ ਰਹੇ।

Advertisement

Advertisement