For the best experience, open
https://m.punjabitribuneonline.com
on your mobile browser.
Advertisement

ਕਾਲੇ ਕਾਨੂੰਨਾਂ ਦੀ ਵਕਾਲਤ ਕਰਨ ਵਾਲਿਆਂ ਨੂੰ ਪੰਜਾਬੀ ਮੂੰਹ ਨਹੀਂ ਲਾਉਣਗੇ: ਬਰਾੜ

08:03 AM May 10, 2024 IST
ਕਾਲੇ ਕਾਨੂੰਨਾਂ ਦੀ ਵਕਾਲਤ ਕਰਨ ਵਾਲਿਆਂ ਨੂੰ ਪੰਜਾਬੀ ਮੂੰਹ ਨਹੀਂ ਲਾਉਣਗੇ  ਬਰਾੜ
ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ‘ਆਪ’ ਉਮੀਦਵਾਰ ਕਾਕਾ ਬਰਾੜ।
Advertisement

ਲਖਵਿੰਦਰ ਸਿੰਘ
ਮਲੋਟ, 9 ਮਈ
ਕਾਲੇ ਕਾਨੂੰਨਾਂ ਦੀ ਵਕਾਲਤ ਕਰਨ ਵਾਲਿਆਂ ਨੂੰ ਪੰਜਾਬੀ ਮੂੰਹ ਨਹੀਂ ਲਾਉਣਗੇ, ਇਹ ਗੱਲ ਆਮ ਆਦਮੀ ਪਾਰਟੀ ਫਿਰੋਜ਼ਪੁਰ ਸੀਟ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਵਿਧਾਨ ਸਭਾ ਹਲਕਾ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਭੰਗਚੜੀ, ਭਾਗਸਰ, ਚਿੱਬੜਾਂਵਾਲੀ, ਮੌੜ, ਬਲਮਗੜ੍ਹ, ਰੁਪਾਣਾ, ਨੰਦਗੜ੍ਹ ਆਦਿ ਵਿੱਚ ਚੋਣ ਪ੍ਰਚਾਰ ਮੌਕੇ ਕਹੀ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋ ਲੈ ਕੇ ਅੱਜ ਤੱਕ ਜੋ ਪਾਰਟੀਆਂ ਰਾਜ ਕਰ ਚੁੱਕੀਆਂ ਹਨ, ਉਹਨਾਂ ਕਦੇ ਵੀ ਲੋਕ ਪੱਖੀ ਮਸਲਿਆਂ ਵੱਲ ਧਿਆਨ ਨਹੀਂ ਦਿੱਤਾ, ਉਲਟਾ ਲੋਕ ਮਾਰੂ ਕਾਲੇ ਕਾਨੂੰਨਾਂ ਦੀ ਵਕਾਲਤ ਕਰ ਕੇ ਲੋਕਾਂ ਨੂੰ ਗੁੰਮਰਾਹ ਕਰਦੇ ਰਹੇ, ਹੁਣ ਲੋਕ ਕਦੇ ਵੀ ਅਜਿਹੇ ਨੁਮਾਇੰਦਿਆ ਨੂੰ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਪੰਜਾਬ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਘਰਾਂ ਦੇ ਬੱਚਿਆਂ ਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਪੈਸੇ ਤੋਂ ਰੁਜ਼ਗਾਰ ਮੁੱਹਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਕਿਸੇ ਪਾਰਟੀ ਦੇ ਝਾਂਸੇ ਵਿੱਚ ਆਉਣਗੇ। ਇਸ ਮੌਕੇ ਉਨ੍ਹਾਂ ਨਾਲ ਮੌਜੂਦ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨਾਲ ਕੀਤੇ ਵਾਅਦੇ ਨਿਭਾ ਰਹੀ ਹੈ , 600 ਯੂਨਿਟ ਬਿਜਲੀ, ਹਸਪਤਾਲਾਂ ਵਿੱਚ ਨਵੇ ਡਾਕਟਰਾਂ ਦੀ ਭਰਤੀ, ਸਮਾਰਟ ਅਤੇ ਐਮੀਨੈਂਸ ਸਰਕਾਰੀ ਸਕੂਲ ਤੋਂ ਇਲਾਵਾ ਸ਼ਹਿਰ ਵਾਸੀਆਂ ਦੀ ਵੱਡੀ ਮੰਗ, ਮਲੋਟ–ਸ੍ਰੀ ਮੁਕਤਸਰ ਸਾਹਿਬ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਵਾਲੀ ਸਕੀਮ ਨੂੰ ਵੀ ਪੂਰਾ ਕੀਤਾ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×