ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀਅਤ ਕਿਸੇ ਵੀ ਆਧਾਰ ’ਤੇ ਵਿਤਕਰੇਬਾਜ਼ੀ ਦਾ ਨਾਮ ਨਹੀਂ: ਸੰਧਵਾਂ

06:56 AM Dec 11, 2024 IST
ਕਾਨਫ਼ਰੰਸ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ।

ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਦਸੰਬਰ
ਅੱਜ ਪੰਜਾਬੀ ਯੂਨੀਵਰਸਿਟੀ ਵਿੱਚ ਤਿੰਨ ਰੋਜ਼ਾ 36ਵੀਂ ਕੌਮਾਂਤਰੀ ਪੰਜਾਬੀ ਵਿਕਾਸ ਕਾਨਫ਼ਰੰਸ ਆਰੰਭ ਹੋਈ। ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਜਾ ਰਹੀ ਕਾਨਫਰੰਸ ਦਾ ਉਦਘਾਟਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀਅਤ ਖੁੱਲ੍ਹਦਿਲੀ ਦਾ ਨਾਮ ਹੈ ਅਤੇ ਇਹ ਕਿਸੇ ਵੀ ਆਧਾਰ ’ਤੇ ਵਿਤਰਕਰੇਬਾਜ਼ੀ ਦਾ ਨਾਮ ਨਹੀਂ ਹੈ। ਇਸ ਕਰਕੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪੰਜਾਬੀਅਤ ਦੇ ਇਸ ਵਿਆਪਕ ਸੰਕਲਪ ਨੂੰ ਇਤਿਹਾਸ ਦੇ ਵਰਕਿਆਂ ਉਤੇ ਸੁਨਹਿਰੀ ਅੱਖਰਾਂ ਵਿੱਚ ਉਕੇਰ ਕੇ ਰੱਖੀਏ। ‘ਪੰਜਾਬੀ ਸਮਾਜ ਦੀ ਇਤਿਹਾਸਿਕ ਪਰੰਪਰਾ: ਸਮਕਾਲੀਨ ਪ੍ਰਸੰਗਿਕਤਾ’ ਵਿਸ਼ੇ ’ਤੇ ਆਧਾਰਤ ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਉੁਨ੍ਹਾਂ ਕਿਹਾ ਕਿ ਬੀਤੇ ਸਮਿਆਂ ਵਿੱਚ ਭਾਵੇਂ ਪੰਜਾਬੀਅਤ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਹੋਈਆਂ ਅਤੇ ਪੰਜਾਬ ਦੇ ਬਹੁਤ ਸਾਰੇ ਟੁਕੜੇ ਕਰ ਦਿੱਤੇ ਗਏ ਪਰ ਇਸ ਦੇ ਬਾਵਜੂਦ ਪੰਜਾਬੀਆਂ ਦੀ ਗੂੜ੍ਹੀ ਸਾਂਝ ਕਾਇਮ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਸਬੰਧੀ ਜਿਸ ਮੰਤਵ ਨਾਲ ਪੰਜਾਬੀ ਯੂਨੀਵਰਸਿਟੀ ਸਥਾਪਤ ਹੋਈ ਹੈ ਉਸ ਮੰਤਵ ਨੂੰ ਪੂਰਾ ਕਰਨ ਵਿੱਚ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਸ਼ਲਾਘਾਯੋਗ ਭੂਮਿਕਾ ਨਿਭਾਅ ਰਿਹਾ ਹੈ। ਡੀਨ ਭਾਸ਼ਾ ਫ਼ੈਕਲਟੀ ਡਾ. ਬਲਵਿੰਦਰ ਕੌਰ ਸਿੱਧੂ ਨੇ ਕਾਨਫ਼ਰੰਸ ਦੀ ਰੂਪ ਰੇਖਾ ਬਾਰੇ ਦੱਸਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸਾਹਿਤ ਅਕਾਦਮੀ ਦਿੱਲੀ ਦੇ ਪੰਜਾਬੀ ਸਲਾਹਕਾਰ ਬੋਰਡ ਤੋਂ ਕਨਵੀਨਰ ਡਾ. ਰਵੇਲ ਸਿੰਘ ਸਣੇ ਪ੍ਰੋ.ਜਸਪਾਲ ਕੌਰ ਕਾਂਗ ਅਤੇ ਭਾਸ਼ਾ ਵਿਭਾਗ ਪਟਿਆਲਾ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੇ ਵੀ ਵਿਚਾਰ ਸਾਂਝੇ ਕੀਤੇੇ। ਰਜਿਸਟਰਾਰ ਡਾ. ਸੰਜੀਵ ਪੁਰੀ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ।

Advertisement

ਕਾਨਫਰੰਸ ਦੌਰਾਨ ਦੋ ਨਾਟਕਾਂ ਦਾ ਹੋਵੇਗਾ ਮੰਚਨ

ਵਿਭਾਗ ਮੁਖੀ ਡਾ. ਪ੍ਰਮਿੰਦਰਜੀਤ ਕੌਰ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀ ਕਾਨਫ਼ਰੰਸ ਦੇ ਪ੍ਰੋਗਰਾਮਾਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 6 ਅਕਾਦਮਿਕ ਬੈਠਕਾਂ, 6 ਸਮਾਨ-ਅੰਤਰ ਅਕਾਦਮਿਕ ਬੈਠਕਾਂ, 3 ਵਿਸ਼ੇਸ਼ ਬੈਠਕਾਂ ਅਤੇ ਇੱਕ ਵਿਸ਼ੇਸ਼ ਬੈਠਕ ‘ਪੁੰਗਰਦੀਆਂ ਕਲਮਾਂ’ ਸਣੇ ਦੋ ਨਾਟਕਾਂ ‘ਏਵਮ ਇੰਦਰਜੀਤ’ ਅਤੇ ‘ਬੋਲ ਮਿੱਟੀ ਦਿਆ ਬਾਵਿਆ’ ਦਾ ਮੰਚਨ ਹੋਵੇਗਾ।

Advertisement
Advertisement