ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ: ਰਣਦੀਪ

06:35 AM Sep 23, 2024 IST
ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਰਣਜੀਤ ਸਿੰਘ ਅੰਬੇਮਾਜਰਾ, ਜਗਵੀਰ ਸਿੰਘ ਸਲਾਣਾ ਅਤੇ ਹੋਰ। -ਫੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 22 ਸਤੰਬਰ
ਪੰਜਾਬ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਕਾਮਯਾਬ ਹੋ ਕੇ ਆਪਣੀ ਸਰਕਾਰ ਬਣਾਏਗੀ। ਉਹ 17 ਸਤੰਬਰ ਦੇ ਧਰਨੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰਾਂ ਦਾ ਧੰਨਵਾਦ ਕਰਨ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਕਾਂਗਰਸ ਵਰਕਰਾਂ ਨੂੰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਵੀ ਹੁਣ ਤੋਂ ਹੀ ਵਿੱਢਣ ਦਾ ਸੱਦਾ ਦਿਤਾ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਰਣਜੀਤ ਸਿੰਘ ਅੰਬੇਮਾਜਰਾ, ਸਾਬਕਾ ਚੇਅਰਮੈਨ ਜਸਮੀਤ ਸਿੰਘ ਰਾਜਾ, ਰਜਿੰਦਰ ਬਿਟੂ, ਡਾ. ਜੋਗਿੰਦਰ ਸਿੰਘ ਮੈਣੀ, ਗੰਗਾ ਪੁਰੀ, ਹਰਚੰਦ ਸਿੰਘ ਸ਼ਮਸਪੁਰ, ਹਰਪ੍ਰੀਤ ਸਿੰਘ ਗੁਰਧਨਪੁਰ, ਜਸਪਾਲ ਸਿੰਘ ਜੱਗਾ, ਬਲਜੀਤ ਸਿੰਘ ਮਰਾਰੜੂ, ਗੁਰਪ੍ਰੀਤ ਸਿੰਘ ਗਰੇਵਾਲ, ਹਰਜਿੰਦਰ ਟਿੰਕਾ, ਪ੍ਰਗਟ ਸਿੰਘ ਅੰਨੀਆਂ, ਬਿੱਕਰ ਸਿੰਘ ਦੀਵਾ, ਗੁਰਬਚਨ ਕਾਹਨਪੁਰਾ, ਰਣਜੀਤ ਕੌਰ ਖੁੰਮਣਾ, ਸੰਮਤੀ ਮੈਂਬਰ ਬਲਵੀਰ ਸਿੰਘ ਮਿੰਟੂ, ਜੱਗੀ ਬੜੈਚਾਂ, ਜਗਦੀਪ ਸਿੰਘ ਮਾਨ, ਸੁੱਖਾ ਖੁੰਮਣਾ, ਸੁਖਦਾਨ ਸਿੰਘ ਘੁਟੀਡ, ਗੁਰਮੁਖ ਸਿੰਘ ਨਰੈਣਗੜ੍ਹ, ਰਾਮ ਸਿੰਘ ਘੁਟੀਡ ਹਾਜ਼ਰ ਸਨ।

Advertisement

Advertisement