ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੀ ਬੰਜਰ ਜ਼ਮੀਨ ਅਤੇ ਪਾਣੀ ਦਾ ਖ਼ਤਮ ਹੋਣਾ ਸਭ ਤੋਂ ਵੱਡੇ ਮੁੱਦੇ: ਫੂਲਕਾ

08:57 AM Apr 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਪਰੈਲ
ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਐੱਚਐੱਸ ਫੂਲਕਾ ਨੇ ਕਿਹਾ ਕਿ ਅੱਜ ਪੰਜਾਬ ਦੇ ਸਿਆਸਤਦਾਨਾਂ ਵੱਲੋਂ ਪੰਜਾਬ ਦੀ ਹੋਂਦ ਨਾਲ ਜੁੜੇ ਮੁੱਦਿਆਂ ਨੂੰ ਛੱਡ ਕੇ ਹੋਰਨਾਂ ਮੁੱਦਿਆਂ ਨੂੰ ਚੁੱਕਿਆ ਜਾ ਰਿਹਾ ਹੈ ਜਦੋਂਕਿ ਪੰਜਾਬ ਦੀ ਜ਼ਮੀਨ ਬੰਜਰ ਹੁੰਦੀ ਜਾ ਰਹੀ ਅਤੇ ਧਰਤੀ ਹੇਠਲਾ ਪਾਣੀ ਖ਼ਤਮ ਹੋ ਰਿਹਾ ਹੈ। ਇਹ ਦੋਵੇਂ ਮੁੱਦੇ ਪੰਜਾਬ ਦੇ ਸਭ ਤੋਂ ਅਹਿਮ ਮੁੱਦੇ ਹਨ, ਪਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਧਰਤੀ ਹੇਠਲਾ ਪਾਣੀ 500-500 ਫੁੱਟ ’ਤੇ ਪਹੁੰਚ ਗਿਆ ਹੈ ਅਤੇ ਆਉਣ ਵਾਲੇ 10-15 ਸਾਲਾਂ ਵਿੱਚ ਸਾਡੇ ਕੋਲ ਪੀਣ ਲਈ ਪਾਣੀ ਨਹੀਂ ਰਹਿਣਾ। ਇਸ ਸੰਕਟ ਦੇ ਬਾਵਜੂਦ ਰਾਜਸੀ ਪਾਰਟੀਆਂ ਪੰਜਾਬ ਤੇ ਪੰਜਾਬੀਆਂ ਦੀ ਹੋਂਦ ਨਾਲ ਜੁੜੇ ਮੁੱਦਿਆਂ ਨੂੰ ਛੱਡ ਕੇ ਹੋਰਨਾਂ ਮੁੱਦਿਆਂ ’ਤੇ ਬਹਿਸ ਕਰਨ ਲੱਗੀਆਂ ਹੋਈਆਂ ਹਨ।
ਸ੍ਰੀ ਫੂਲਕਾ ਨੇ ਮੰਗ ਕੀਤੀ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਵਾਤਾਵਰਨ ਦੀ ਸੰਭਾਲ ਦੇ ਮੁੱਦੇ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕਰਨ ਤਾਂ ਜੋ ਇਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਸਕੇ। ਸ੍ਰੀ ਫੂਲਕਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਰਾਜਸੀ ਪਾਰਟੀਆਂ ਦੇ ਆਗੂਆਂ ਅੱਗੇ ਪੰਜਾਬ ਦੀ ਬੰਜਰ ਹੋ ਰਹੀ ਜ਼ਮੀਨ ਤੇ ਧਰਤੀ ਹੇਠਲੇ ਪਾਣੀ ਦੇ ਮੁੱਦੇ ਨੂੰ ਚੁੱਕਣ ਤਾਂ ਜੋ ਇਨ੍ਹਾਂ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਇਸ ਮੌਕੇ ਡਾ. ਚਮਨ ਲਾਲ, ਡਾ. ਅਵਤਾਰ ਸਿੰਘ ਤੇ ਜੋਤੀ ਸ਼ਰਮਾ ਸਣੇ ਹੋਰ ਵਾਤਾਵਰਨ ਪ੍ਰੇਮੀ ਮੌਜੂਦ ਸਨ।

Advertisement

Advertisement
Advertisement