For the best experience, open
https://m.punjabitribuneonline.com
on your mobile browser.
Advertisement

ਦਿੱਲੀ ’ਚ ‘ਆਪ’ ਖ਼ਿਲਾਫ਼ ਮੋਰਚਾ ਲਾਉਣਗੇ ਪੰਜਾਬ ਦੇ ਕੰਪਿਊਟਰ ਅਧਿਆਪਕ

06:58 AM Jan 30, 2025 IST
ਦਿੱਲੀ ’ਚ ‘ਆਪ’ ਖ਼ਿਲਾਫ਼ ਮੋਰਚਾ ਲਾਉਣਗੇ ਪੰਜਾਬ ਦੇ ਕੰਪਿਊਟਰ ਅਧਿਆਪਕ
ਸੰਗਰੂਰ ’ਚ ਕੰਪਿਊਟਰ ਅਧਿਆਪਕਾਂ ਦੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਇੱਕ ਆਗੂ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਜਨਵਰੀ
ਆਪਣੇ ਅਧਿਕਾਰਾਂ ਦੀ ਬਹਾਲੀ ਲਈ ਸੰਘਰਸ਼ ਕਰ ਰਹੇ ਪੰਜਾਬ ਦੇ ਕੰਪਿਊਟਰ ਅਧਿਆਪਕ ਨੇ ਹੁਣ ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਖਿੱਚ ਲਈ ਹੈ। ਦਿੱਲੀ ਪ੍ਰਸ਼ਾਸਨ ਤੋਂ ਮਨਜ਼ੂਰੀ ਮਿਲਣ ਮਗਰੋਂ ਇਹ ਅਧਿਆਪਕ 2 ਫਰਵਰੀ ਤੋਂ ਪਹਿਲਾਂ ਕਿਸੇ ਵੀ ਦਿਨ ਦਿੱਲੀ ਵਿੱਚ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੇ ਹਲਕੇ ਵਿੱਚ ਪ੍ਰਦਰਸ਼ਨ ਕਰ ਪੰਜਾਬ ਦੀ ‘ਆਪ’ ਸਰਕਾਰ ਦੀ ਵਾਅਦਾਖ਼ਿਲਾਫ਼ੀ ਤੇ ਆਪਣੀਆਂ ਦੀਆਂ ਮੰਗਾਂ ਦਿੱਲੀ ਦੀ ਜਨਤਾ ਦੇ ਸਾਹਮਣੇ ਰੱਖਣਗੇ।
ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂਆਂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਜੌਨੀ ਸਿੰਗਲਾ, ਲਖਵਿੰਦਰ ਸਿੰਘ, ਬਲਜੀਤ ਸਿੰਘ, ਊਧਮ ਸਿੰਘ, ਰਾਕੇਸ਼ ਸੈਣੀ ਤੇ ਸੁਸ਼ੀਲ ਅੰਗੁਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ’ਚ 150 ਦਿਨਾਂ ਤੋਂ ਜਾਰੀ ਭੁੱਖ ਹੜਤਾਲ ਤੇ ਧਰਨੇ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ’ਤੇ ਸਰਕਾਰ ਧਿਆਨ ਨਹੀਂ ਦੇ ਰਹੀ।
ਅਧਿਆਪਕ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਬਣਨ ਦੇ ਬਾਅਦ ਉਨ੍ਹਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਨਹੀਂ ਦਿੱਤਾ ਗਿਆ ਤੇ ਮਹਿੰਗਾਈ ਭੱਤਾ (ਡੀਏ) ਵੀ ਫਰੀਜ਼ ਕਰ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਦਾ ਆਰਥਿਕ ਸੰਕਟ ਵਧ ਰਿਹਾ ਹੈ। ਕਈ ਅਧਿਆਪਕ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਗੰਭੀਰ ਬੀਮਾਰੀਆਂ ਤੋਂ ਪੀੜਤ ਹਨ ਪਰ ਮੈਡੀਕਲ ਰੀਇਮਬਰਸਮੈਂਟ ਵਰਗੀਆਂ ਸਹੂਲਤਾਂ ਵੀ ਉਨ੍ਹਾਂ ਨੂੰ ਉਪਲਬਧ ਨਹੀਂ ਹਨ। ਪਿਛਲੇ ਕੁਝ ਸਾਲਾਂ ’ਚ 100 ਤੋਂ ਵੱਧ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਪਰ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਵਿੱਤੀ ਸਹਾਇਤਾ ਜਾਂ ਨੌਕਰੀ ਨਹੀਂ ਦਿੱਤੀ ਗਈ।
ਅਧਿਆਪਕ ਆਗੂਆਂ ਨੇ ਦੱਸਿਆ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦਿਆਂ ਆਪਣੇ ਚੋਣ ਮਨੋਰਥ ਪੱਤਰ ’ਚ ਉਨ੍ਹਾਂ ਨੂੰ ਸਿੱਖਿਆ ਵਿਭਾਗ ’ਚ ਸ਼ਾਮਲ ਕਰਨ ਤੇ ਸਾਰੇ ਅਧਿਕਾਰ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਅਧਿਆਪਕ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੇ ਅਧਿਕਾਰਾਂ ਦੀ ਬਹਾਲੀ ਨਾ ਕੀਤੀ ਗਈ ਤਾਂ ਇਹ ਅੰਦੋਲਨ ਕੌਮੀ ਪੱਧਰ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਦਿੱਲੀ ਪ੍ਰਸ਼ਾਸਨ ਤੋਂ ਮਨਜ਼ੂਰੀ ਮਿਲਣ ਮਗਰੋਂ ਉਹ 2 ਫਰਵਰੀ ਤੋਂ ਪਹਿਲਾਂ ਕਿਸੇ ਵੀ ਦਿਨ ਦਿੱਲੀ ’ਚ ਵੱਡਾ ਪ੍ਰਦਰਸ਼ਨ ਕਰਨਗੇ ਤੇ ‘ਆਪ’ ਦੀ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਨੂੰ ਉਜਾਗਰ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ’ਚ ਦਿੱਲੀ ਜਾਣ ਵਾਲੇ ਅਧਿਆਪਕਾਂ ਦੀਆਂ ਜ਼ਿਲ੍ਹਾ ਵਾਈਜ਼ ਸੂਚੀਆਂ ਤਿਆਰ ਹੋ ਚੁੱਕੀਆਂ ਹਨ।

Advertisement

Advertisement
Advertisement
Author Image

joginder kumar

View all posts

Advertisement