For the best experience, open
https://m.punjabitribuneonline.com
on your mobile browser.
Advertisement

ਬਰਨਾਲਾ ’ਚ ਪੰਜਾਬ ਦਾ ਪਹਿਲਾ ਪਰਾਲੀ ਤੋਂ ਖਾਦ ਬਣਾਉਣ ਵਾਲਾ ਪਲਾਂਟ ਸ਼ੁਰੂ

07:50 AM Aug 08, 2024 IST
ਬਰਨਾਲਾ ’ਚ ਪੰਜਾਬ ਦਾ ਪਹਿਲਾ ਪਰਾਲੀ ਤੋਂ ਖਾਦ ਬਣਾਉਣ ਵਾਲਾ ਪਲਾਂਟ ਸ਼ੁਰੂ
ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਪਲਾਂਟ ਦਾ ਉਦਘਾਟਨ ਕਰਦੇ ਹੋਏ।
Advertisement

ਰਵਿੰਦਰ ਰਵੀ
ਬਰਨਾਲਾ, 7 ਅਗਸਤ
ਪਰਾਲੀ ਪ੍ਰਬੰਧਨ ’ਚ ਅਹਿਮ ਯੋਗਦਾਨ ਪਾਉਂਦਿਆਂ ਜ਼ਿਲ੍ਹਾ ਬਰਨਾਲਾ ’ਚ ਪੰਜਾਬ ਦਾ ਪਹਿਲਾ ਪਰਾਲੀ ਪ੍ਰਬੰਧਨ ਪਲਾਂਟ ਪਿੰਡ ਪੰਧੇਰ ਵਿੱਚ ਸ਼ੁਰੂ ਕੀਤਾ ਗਿਆ ਹੈ ਜਿਥੇ ਪਰਾਲੀ ਤੋਂ ਖਾਦ ਬਣਾ ਕੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਧੇਰ ਬਹੁਮੰਤਵੀ ਸਹਿਕਾਰਤਾ ਸੁਸਾਇਟੀ ਵਿੱਚ ਸੀਆਈਆਈ ਫਾਊਂਡੇਸ਼ਨ ਦੀ ਮਦਦ ਨਾਲ ਇੱਕ ਕੰਪੋਸਟ ਪਲਾਂਟ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਦੀ ਸਮੱਸਿਆ ਤੋਂ ਕਿਸਾਨਾਂ ਨੂੰ ਨਿਜਾਤ ਦਵਾਉਣ ਲਈ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਇਸ ਪਲਾਂਟ ’ਚ ਕਿਸਾਨਾਂ ਵੱਲੋਂ ਲਿਆਂਦੀ ਗਈ ਪਰਾਲੀ ਨੂੰ ਕੁਤਰੇ ਕਰਕੇ ਉਸ ਨੂੰ ਇਹ ਡਰੱਮ ਵਿਚ ਪਾ ਦਿੱਤਾ ਜਾਵੇਗਾ। ਇਸ ਡਰੱਮ ’ਚ ਪਰਾਲੀ ਨੂੰ ਖਾਦ ਬਣਾਉਣ ਲਈ ਡੀਕੰਪੋਜ਼ਰ ਪਾਏ ਜਾਣਗੇ ਅਤੇ 15 ਦਿਨਾਂ ਤੱਕ ਇਸ ਨੂੰ ਬੰਦ ਕਰਕੇ ਰੱਖਿਆ ਜਾਵੇਗਾ। 15 ਦਿਨਾਂ ’ਚ ਖਾਦ ਤਿਆਰ ਕਰਕੇ ਸਬੰਧਤ ਕਿਸਾਨ ਨੂੰ ਵਾਪਸ ਦੇ ਦਿੱਤੀ ਜਾਵੇਗੀ ਅਤੇ ਇਸ ਦੀ ਵਰਤੋਂ ਆਰਗੈਨਿਕ ਖਾਦ ਦੇ ਤੌਰ ’ਤੇ ਕੀਤੀ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਪਿੰਡ ਪੰਧੇਰ ਵਿਖੇ ਲਗਾਇਆ ਇਹ ਪਲਾਂਟ ਇੱਕ ਦਿਨ ’ਚ 20 ਤੋਂ 25 ਕੁਇੰਟਲ ਪਰਾਲੀ ਨੂੰ ਖਾਦ ’ਚ ਤਬਦੀਲ ਕਰ ਸਕਦਾ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰੀਤਾ ਜੌਹਲ ਨੇ ਇਸ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਇਸ ਖੁਸ਼ੀ ਦੇ ਮੌਕੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਪੰਧੇਰ ਸੁਸਾਇਟੀ ਦੇ ਪ੍ਰਧਾਨ ਸਰਦਾਰ ਮੱਘਰ ਸਿੰਘ, ਸੁਸਾਇਟੀਆਂ ਦੇ ਸਕੱਤਰ, ਮੈਂਬਰ ਤੇ ਹੋਰ ਹਾਜ਼ਰ ਸਨ।

Advertisement

Advertisement
Advertisement
Author Image

Advertisement