ਚੰਡੀਗੜ੍ਹ ’ਤੇ ਪੰਜਾਬ ਦਾ ਕਾਨੂੰਨੀ ਅਤੇ ਸੰਵਿਧਾਨਕ ਹੱਕ: ਚੰਦੂਮਾਜਰਾ
09:00 AM Nov 14, 2024 IST
ਖੇਤਰੀ ਪ੍ਰਤੀਨਿਧ
ਪਟਿਆਲਾ, 13 ਨਵੰਬਰ
ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਰਿਆਣਾ ਵਿਧਾਨ ਸਭਾ ਵਲੋਂ ਚੰਡੀਗੜ੍ਹ ਵਿੱਚ ਦਸ ਏਕੜ ਜ਼ਮੀਨ ਉੱਤੇ ਵਿਧਾਨ ਸਭਾ ਬਣਾਉਣ ਨੂੰ ਲੈ ਕੇ ਪਾਉਣ ਦੀ ਕਾਰਵਾਈ ਨੂੰ ਗੈਰਕਾਨੂੰਨੀ ਅਤੇ ਦੋ ਰਾਜਾਂ ਦੇ ਆਪਸੀ ਭਾਈਚਾਰੇ ਨੂੰ ਕਮਜ਼ੋਰ ਕਰਨ ਦੇ ਤੁੱਲ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਕਾਨੂੰਨੀ ਅਤੇ ਸੰਵਿਧਾਨਿਕ ਹੱਕ ਹੈ, ਇਸ ਲਈ ਹਰਿਆਣਾ ਸਰਕਾਰ ਵੱਲੋਂ ਚੁੱਕਿਆ ਇਹ ਕਦਮ ਗੈਰ-ਸੰਵਿਧਾਨਿਕ ਹੈ। ਚੰਦੂਮਾਜਰਾ ਨੇ ਆਖਿਆ ਕਿ ਹਰਿਆਣਾ ਨੂੰ ਰਾਜਧਾਨੀ ਦੇ ਰੂਪ ਵਿੱਚ ਚੰਡੀਗੜ੍ਹ ਵਕਤੀ ਤੌਰ ’ਤੇ ਦਿੱਤਾ ਗਿਆ ਸੀ। ਐਕਟ ’ਚ ਸਾਫ਼ ਜ਼ਾਹਿਰ ਹੈ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਸਥਾਈ ਹੱਕ ਹੈੈ।
Advertisement
Advertisement