For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੀਆਂ ਸਿਆਸੀ ਧਿਰਾਂ ਦੂਸ਼ਣਬਾਜੀ ਦੀ ਥਾਂ ਬੁਨਿਆਦੀ ਮੁੱਦਿਆਂ ਨੂੰ ਚੁੱਕਣ: ਅਸ਼ਵਨੀ ਸ਼ਰਮਾ

08:53 AM Apr 19, 2024 IST
ਪੰਜਾਬ ਦੀਆਂ ਸਿਆਸੀ ਧਿਰਾਂ ਦੂਸ਼ਣਬਾਜੀ ਦੀ ਥਾਂ ਬੁਨਿਆਦੀ ਮੁੱਦਿਆਂ ਨੂੰ ਚੁੱਕਣ  ਅਸ਼ਵਨੀ ਸ਼ਰਮਾ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 18 ਅਪਰੈਲ
ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਦੇਸ਼ ਦੀ ਸਿਆਸਤ ਵਿੱਚੋਂ ਲੋਕਾਂ ਦੇ ਬੁਨਿਆਦੀ ਮੁੱਦੇ ਗਾਇਬ ਹੁੰਦੇ ਜਾ ਰਹੇ ਹਨ, ਜੋ ਵੱਡਾ ਚਿੰਤਾ ਦਾ ਵਿਸ਼ਾ ਹੈ। ਇਸ ਨਾਲ ਦੇਸ਼ ਵਿਕਾਸ ਦੇ ਰਾਹ ਪੈਣ ਦੀ ਥਾਂ ਵਿਨਾਸ਼ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕ ਮੁੱਦਿਆਂ ’ਤੇ ਸਿਆਸਤ ਕਰਨ ਦੀ ਥਾਂ ਦੂਸ਼ਣਬਾਜੀ ਦੀ ਸਿਆਸਤ ਕੀਤੀ ਜਾ ਰਹੀ ਹੈ। ਸਿਆਸੀ ਪਾਰਟੀਆਂ ਨੂੰ ਦੂਸ਼ਣਬਾਜੀ ਦੀ ਥਾਂ ਲੋਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਚੁੱਕਣਾ ਚਾਹੀਦਾ ਹੈ। ਸਾਬਕਾ ਕੇਂਦਰੀ ਮੰਤਰੀ ਨੇ ਇੱਥੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਪਾਣੀਆਂ ਦਾ ਮੁੱਦਾ, ਫ਼ਸਲੀ ਵਿਭਿੰਨਤਾ, ਸਿੱਖਿਆ ਤੇ ਸਿਹਤ ਵਰਗੇ ਮੁੱਦੇ ਗਾਇਬ ਹੋ ਚੁੱਕੇ ਹਨ। ਸ੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਦੇਸ਼ ਵਿੱਚ ਭਾਜਪਾ ਵੱਲੋਂ ਮੋਦੀ ਦਾ ਅਕਸ ਤੇ ਇੰਡੀਆ ਗੱਠਜੋੜ ਵੱਲੋਂ ਲੋਕਤੰਤਰ ਦੀ ਰਾਖੀ ਲਈ ਲੜਾਈ ਲੜੀ ਜਾ ਰਹੀ ਹੈ ਪਰ ‘ਇੰਡੀਆ ਗੱਠਜੋੜ’ ਕੋਲ ਅਜਿਹਾ ਕੋਈ ਚਿਹਰਾ ਨਹੀਂ ਹੈ ਜੋ ਮੋਦੀ ਦਾ ਸਾਹਮਣਾ ਕਰ ਸਕੇ। ਇਸ ਲਈ ‘ਇੰਡੀਆ ਗੱਠਜੋੜ’ ਨੂੰ ਅਜਿਹੇ ਚਿਹਰੇ ਦੀ ਭਾਲ ਕਰਨ ਦੇ ਨਾਲ-ਨਾਲ ਲੋਕਾਂ ਤੱਕ ਆਪਣੀ ਗੱਲ ਪਹੁੰਚਾਉਣੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਰ ਦੀ ਉਸਾਰੀ ਮਗਰੋਂ ਪੰਜਾਬ ਵਿੱਚ ਭਾਜਪਾ ਦਾ ਵੋਟ ਬੈਂਕ ਵਧਿਆ ਪਰ ਕਿਸਾਨੀ ਵਿਰੋਧ ਦੇ ਚਲਦਿਆਂ ਭਾਜਪਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×