For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਚੌਲ ਹੁਣ ਕਰਨਾਟਕ ਨੇ ਨਕਾਰੇ

06:43 AM Nov 07, 2024 IST
ਪੰਜਾਬ ਦੇ ਚੌਲ ਹੁਣ ਕਰਨਾਟਕ ਨੇ ਨਕਾਰੇ
Advertisement

* ਕਿਸਾਨਾਂ ਤੇ ਸ਼ੈੱਲਰ ਮਾਲਕਾਂ ਨੇ ਫੈਸਲੇ ਪਿੱਛੇ ਸਾਜ਼ਿਸ਼ ਹੋਣ ਦਾ ਕੀਤਾ ਦਾਅਵਾ

Advertisement

ਰੁਚਿਕਾ ਐੱਮ ਖੰਨਾ
ਚੰਡੀਗੜ੍ਹ, 6 ਨਵੰਬਰ
ਪੰਜਾਬ ਵੱਲੋਂ ਕਰਨਾਟਕ ਨੂੰ ਭੇਜੇ ਚੌਲਾਂ ਦੇ ਨਮੂਨੇ ਫੇਲ੍ਹ ਹੋਣ ਮਗਰੋਂ ਸੂਬੇ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦੋ ਹਫ਼ਤੇ ਪਹਿਲਾਂ ਅਰੁਣਾਚਲ ਪ੍ਰਦੇਸ਼ ਨੂੰ ਭੇਜੇ ਚੌਲਾਂ ਦੇ ਨਮੂਨੇ ਖ਼ਰਾਬ ਮਿਲੇ ਸਨ। ਕਰਨਾਟਕ ਨੂੰ ਭੇਜੇ ਚੌਲਾਂ ਦੇ ਨਮੂਨੇ ‘ਮਿਆਰ ਤੋਂ ਵੀ ਹੇਠਲੇ ਦਰਜੇ’ ਦੇ ਮਿਲੇ ਹਨ ਜੋ ਇਨਸਾਨਾਂ ਦੇ ਖਾਣ ਯੋਗ ਨਹੀਂ ਹਨ। ਖਪਤਕਾਰ ਮਾਮਲਿਆਂ, ਭੋਜਨ ਅਤੇ ਜਨਤਕ ਵੰਡ ਮਤਰਾਲੇ ਵੱਲੋਂ ਭੇਜੀਆਂ ਗਈਆਂ ਟੀਮਾਂ ਨੇ ਹੁਬਲੀ (ਕਰਨਾਟਕ) ’ਚ ਭੰਡਾਰਨ ਡਿਪੂ ਅਤੇ ਰਾਸ਼ਨ ਦੀਆਂ ਦੁਕਾਨਾਂ ਤੋਂ ਫੋਰਟੀਫਾਈਡ ਚੌਲਾਂ (ਪੌਸ਼ਟਿਕ ਤੱਤਾਂ ਨਾਲ ਭਰਪੂਰ ਚੌਲ) ਦੇ 26 ਨਮੂਨੇ ਲਏ ਸਨ। ਇਨ੍ਹਾਂ ’ਚੋਂ ਚਾਰ ਸੈਂਪਲਾਂ ਨੂੰ ਮਿਆਰ ਤੋਂ ਹੇਠਲੇ ਦਰਜੇ ਦਾ ਐਲਾਨਿਆ ਗਿਆ ਹੈ। ਮੰਤਰਾਲੇ ਨੇ ਇਨ੍ਹਾਂ ਚੌਲਾਂ ਨੂੰ ਬਦਲਣ ਲਈ ਕਿਹਾ ਸੀ ਜਿਨ੍ਹਾਂ ਤੋਂ ਨਮੂਨੇ ਲਏ ਗਏ ਸਨ। ਨਾਭਾ ਤੋਂ ਹੁਬਲੀ ਨੂੰ 7,304 (3,568.837 ਕੁਇੰਟਲ) ਜਦਕਿ ਜਲੰਧਰ ਜ਼ਿਲ੍ਹੇ ਦੇ ਭੋਗਪੁਰ ਤੋਂ 2,995 ਬੋਰੀਆਂ (1,484.929 ਕੁਇੰਟਲ) ਭੇਜੀਆਂ ਗਈਆਂ ਸਨ। ਪਟਿਆਲਾ ਅਤੇ ਜਲੰਧਰ ਡਿਵੀਜ਼ਨਾਂ ’ਚ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਦੇ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਦਿੰਦਿਆਂ ਚੌਲਾਂ ਨੂੰ ਬਦਲਣ ਲਈ ਕਿਹਾ ਗਿਆ ਹੈ। ਪੰਜਾਬ ’ਚ ਪੈਦਾ ਅਤੇ ਖ਼ਰੀਦੇ ਗਏ ਚੌਲਾਂ ਨੂੰ ਖਾਰਜ ਕੀਤੇ ਜਾਣ ਨਾਲ ਸੂਬੇ ’ਚ ਸ਼ੈਲਰਾਂ ਮਾਲਕਾਂ ਅਤੇ ਕਿਸਾਨਾਂ ਨੂੰ ਇਸ ਪਿੱਛੇ ਸਾਜ਼ਿਸ਼ ਨਜ਼ਰ ਆ ਰਹੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪਸਿੰਘਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਪੰਜਾਬ ਦੇ ਚੌਲਾਂ ਦੇ ਨਮੂਨੇ ਜਾਣਬੁੱਝ ਕੇ ਗੁਣਵੱਤਾ ਦੇ ਆਧਾਰ ’ਤੇ ਰੱਦ ਕੀਤੇ ਜਾ ਰਹੇ ਹਨ ਜਦਕਿ ਇਨ੍ਹਾਂ ਨੂੰ ਕਈ ਮਹੀਨੇ ਪਹਿਲਾਂ ਹੋਰ ਸੂਬਿਆਂ ਨੂੰ ਭੇਜਿਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਤੋਂ ਭੇਜੇ ਗਏ ਚੌਲਾਂ ਖ਼ਿਲਾਫ਼ ਲੋਕ ਰਾਏ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਕੇਂਦਰ ਦੇ ਅਨਾਜ ਭੰਡਾਰ ਭਰੇ ਹੋਏ ਹਨ। ਉਨ੍ਹਾਂ ਕਿਹਾ, ‘‘ਇੰਜ ਜਾਪਦਾ ਹੈ ਕਿ ਕੇਂਦਰ ਝੋਨੇ ਦੀ ਖ਼ਰੀਦ ’ਚ ਕਾਰਪੋਰੇਟਾਂ ਨੂੰ ਲਿਆਉਣਾ ਚਾਹੁੰਦਾ ਹੈ। ਹੋ ਸਕਦਾ ਹੈ ਕਿ ਅਗਲੇ ਸੀਜ਼ਨ ’ਚ ਕਾਰਪੋਰੇਟ ਐੱਮਐੱਸਪੀ ਤੋਂ ਘੱਟ ਰੇਟ ਦੇਣ ਪਰ ਕਿਸਾਨ ਮੰਡੀਆਂ ’ਚ ਰਾਤਾਂ ਗੁਜ਼ਾਰਨ ਦੀ ਬਜਾਏ ਉਨ੍ਹਾਂ ਕੋਲ ਚਲੇ ਜਾਣਗੇ।’’ ਸ਼ੈਲਰ ਮਾਲਕਾਂ ਨੂੰ ਖ਼ਦਸ਼ਾ ਹੈ ਕਿ ਚੌਲਾਂ ਦੇ ਨਮੂਨੇ ਖਾਰਜ ਹੋਣ ਕਾਰਨ ਐੱਫਸੀਆਈ ਪੰਜਾਬ ਤੋਂ ਚੌਲਾਂ ਦੀ ਆਵਾਜਾਈ ਉਦੋਂ ਤੱਕ ਰੋਕ ਦੇਵੇਗਾ ਜਦੋਂ ਤੱਕ ਕਿ ਸੂਬੇ ’ਚ ਸਾਰੇ ਚੌਲਾਂ ਦੀ ਗੁਣਵੱਤਾ ਦੀ ਜਾਂਚ ਨਹੀਂ ਹੋ ਜਾਂਦੀ।

Advertisement

ਚੌਲਾਂ ਦੀ ਆਵਾਜਾਈ ਜਾਰੀ ਰਹੇਗੀ: ਐੱਫਸੀਆਈ

ਐੱਫਸੀਆਈ ਪੰਜਾਬ ਦੇ ਖੇਤਰੀ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ ਨੇ ਕਿਹਾ ਕਿ ਪੰਜਾਬ ’ਚ ਸਾਰੇ ਸਟਾਕ ਦੀ ਗੁਣਵੱਤਾ ਦੀ ਜਾਂਚ ਕਰਨ ਦੇ ਕੋਈ ਨਿਰਦੇਸ਼ ਨਹੀਂ ਮਿਲੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ’ਚੋਂ ਚੌਲਾਂ ਦੀ ਆਵਾਜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਦੋਂ ਕਰਨਾਟਕ ਨੂੰ ਚੌਲ ਭੇਜੇ ਗਏ ਸਨ ਤਾਂ ਗੁਣਵੱਤਾ ’ਚ ਕੋਈ ਸਮੱਸਿਆ ਨਹੀਂ ਸੀ।

Advertisement
Author Image

joginder kumar

View all posts

Advertisement