ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਸਾਲ ਬਾਅਦ ਗਣਤੰਤਰ ਦਿਵਸ ਪਰੇਡ ਵਿੱਚ ਦਿਖੇਗੀ ਪੰਜਾਬ ਦੀ ਝਾਕੀ

10:49 PM Dec 22, 2024 IST

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 22 ਦਸੰਬਰ

ਦੇਸ਼ ਦੀ ਰਾਜਧਾਨੀ ਦਿੱਲੀ ’ਚ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਦੋ ਸਾਲਾਂ ਬਾਅਦ ਪੰਜਾਬ ਦੀ ਝਾਕੀ ਦਿਖੇਗੀ। ਰੱਖਿਆ ਮੰਤਰਾਲੇ ਨੇ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਸ ਵਾਰ ਗਣਤੰਤਰ ਦਿਵਸ ਦੀ ਕੌਮੀ ਪਰੇਡ ਵਿੱਚ ਪੇਸ਼ ਕੀਤੀ ਜਾਣ ਵਾਲੀ ਝਾਕੀ ਵਿੱਚ ਬਾਬਾ ਫਰੀਦ, ਪੰਜਾਬ ਦੇ ਸੰਗੀਤ ਅਤੇ ਸੱਭਿਆਚਾਰ ਨੂੰ ਪੇਸ਼ ਕੀਤਾ ਜਾਵੇਗਾ। ਇਸ ਝਾਕੀ ਵਿੱਚ ਦੋ ਬਲਦ ਵੀ ਦਿਖਾਏ ਜਾਣਗੇ। ਪੰਜਾਬ ਸਰਕਾਰ ਨੇ ਝਾਕੀ ਤਿਆਰ ਕਰਨ ਲਈ ਸਾਰੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ’ਤੇ ਦਿੱਲੀ ’ਚ ਹੋਣ ਵਾਲੀ ਕੌਮੀ ਪਰੇਡ ਵਿੱਚ ਪਹਿਲਾਂ ਹਰ ਸਾਲ ਸ਼ਾਮਲ ਕੀਤਾ ਜਾਂਦਾ ਸੀ ਪਰ ਸਾਲ 2023 ਅਤੇ 2024 ਵਿੱਚ ਰੱਖਿਆ ਮੰਤਰਾਲੇ ਨੇ ਸੂਬੇ ਦੀ ਝਾਕੀ ਨੂੰ ਨਾਮਨਜ਼ੂਰ ਕਰ ਦਿੱਤਾ ਸੀ। ਰੱਖਿਆ ਮੰਤਰਾਲੇ ਦੇ ਰਵੱਈਏ ਤੋਂ ਨਾਰਾਜ਼ ਹੁੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਵੱਲੋਂ ਤਿਆਰ ਕੀਤੀਆਂ ਗਈਆਂ ਝਾਕੀਆਂ ਸੂਬੇ ਦੇ ਲੋਕਾਂ ਨੂੰ ਦਿਖਾਉਣ ਦਾ ਫ਼ੈਸਲਾ ਕੀਤਾ ਸੀ।

Advertisement

ਜਾਣਕਾਰੀ ਅਨੁਸਾਰ ਰੱਖਿਆ ਮੰਤਰਾਲੇ ਨੇ ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਝਾਕੀਆਂ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਆਂਧਰਾ ਪ੍ਰਦੇਸ਼, ਬਿਹਾਰ, ਦਾਦਰਾ ਨਗਰ ਹਵੇਲੀ ਅਤੇ ਦਮਨ ਤੇ ਦਿਊ, ਗੋਆ, ਗੁਜਰਾਤ, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਤ੍ਰਿਪੁਰਾ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸ਼ਾਮਲ ਹਨ। ਰੱਖਿਆ ਮੰਤਰਾਲੇ ਨੇ ਇਨ੍ਹਾਂ ਸੂਬਿਆਂ ਅਤੇ ਯੂਟੀਜ਼ ਨੂੰ ਪੱਤਰ ਲਿੱਖ ਕੇ ਝਾਕੀ ਤਿਆਰ ਕਰਨ ਦੇ ਹੁਕਮ ਦੇ ਦਿੱਤੇ ਹਨ।

Advertisement