ਮਾਲੇਰਕੋਟਲਾ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ 3,97,442 ਟਨ ਝੋਨੇ ਦੀ ਖਰੀਦ
07:10 AM Nov 21, 2024 IST
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 20 ਨਵੰਬਰ
ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਜਿਣਸ ਦੀ ਖ਼ਰੀਦ ਦਾ ਕੰਮ ਲਗਭਗ ਮੁਕੰਮਲ ਹੋਣ ਨੇੜੇ ਹੈ ਅਤੇ ਹੁਣ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਡਾ. ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 4,03,234 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 3,97,442 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਖ਼ਰੀਦੇ ਗਏ ਝੋਨੇ ਦੀ ਕਿਸਾਨਾਂ ਨੂੰ ਕਰੀਬ 872 ਕਰੋੜ 82 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਖ਼ਰੀਦ ਕੀਤੇ ਝੋਨੇ ਵਿੱਚੋਂ 3,05,984 ਮੀਟ੍ਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਨੇ 236766 ਮੀਟ੍ਰਿਕ ਟਨ, ਮਾਰਕਫੈਡ ਨੇ 83274 ਮੀਟ੍ਰਿਕ ਟਨ, ਪਨਸਪ ਨੇ 46310 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ।
Advertisement
Advertisement