ਫਰੀਦਕੋਟ ’ਚ 4,79,547 ਮੀਟ੍ਰਿਕ ਟਨ ਝੋਨੇ ਦੀ ਖਰੀਦ
10:30 AM Nov 11, 2024 IST
ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 10 ਨਵੰਬਰ
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਹੁਣ ਤੱਕ ਖ਼ਰੀਦੇ ਝੋਨੇ ਦੀ 987 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ 4,79,547 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 198557 ਮੀਟ੍ਰਿਕ ਟਨ,ਮਾਰਕਫੈਡ ਨੇ 126781 ਮੀਟ੍ਰਿਕ ਟਨ, ਪਨਸਪ ਨੇ 99740 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 53143 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1327 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।
Advertisement
Advertisement