ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਦੀ ਅਨਾਜ ਮੰਡੀ ’ਚ ਬਾਸਮਤੀ ਦੀ ਖ਼ਰੀਦ ਸ਼ੁਰੂ

10:43 AM Sep 21, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਸਤੰਬਰ
ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੇ ਦਖ਼ਲ ਨਾਲ ਅੱਜ ਸਥਾਨਕ ਅਨਾਜ ਮੰਡੀਆਂ ਵਿੱਚ ਬਾਸਮਤੀ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਨੇ ਦੱਸਿਆ ਕਿ ਆੜ੍ਹਤੀਆਂ ਤੇ ਬਾਸਮਤੀ ਮਿਲਰ ਐਸੋਸੀਏਸ਼ਨ ਨਾਲ ਸਬੰਧਤ ਪ੍ਰਾਈਵੇਟ ਵਪਾਰੀਆਂ ਵਿੱਚ ਬਾਸਮਤੀ ਦੀ ਖ਼ਰੀਦ ਸਬੰਧੀ ਮਸਲੇ ਨੂੰ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਸੁਲਝਾ ਲਿਆ ਗਿਆ ਹੈ।
ਇਸ ਮੌਕੇ ਚੇਅਰਮੈਨ ਈਲਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਝੋਨੇ ਦੀ ਖ਼ਰੀਦ, ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਸ੍ਰੀ ਈਲਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲ ਦੀ ਸਹੀ ਮੁੱਲ ਲੈਣ ਲਈ ਉਹ ਸੁਕਾ ਕੇ ਹੀ ਇਸ ਦੀ ਵਾਢੀ ਕਰਨ ਅਤੇ ਖੇਤਾਂ ਵਿੱਚ ਬਚਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪ੍ਰਹੇਜ਼ ਕਰਨ।
ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਨਰਿੰਦਰਪਾਲ, ਬਘੇਲ ਸਿੰਘ ਤੇ ਗੁਰਪ੍ਰੀਤ ਸਿੰਘ ਦੋਵੇਂ ਮੰਡੀ ਸੁਪਰਵਾਈਜ਼ਰ, ਸ਼ਿਸ਼ਨ ਕੁਮਾਰ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਤੇ ਨੁਮਾਇੰਦੇ, ਅਕਸ਼ੇ ਕੁਮਾਰ, ਦੀਪਕ ਕੁਮਾਰ, ਸੁਭਾਸ਼ ਚੰਦ ਤੇ ਪ੍ਰਾਈਵੇਟ ਵਪਾਰੀਆਂ ਸਣੇ ਵੱਡੀ ਗਿਣਤੀ ਵਿੱਚ ਕਿਸਾਨ, ਪੱਲੇਦਾਰ ਆਦਿ ਹਾਜ਼ਰ ਸਨ।

Advertisement

Advertisement