ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਦੀ ਅਤੇ ਦਸਤਕਾਰੀ ਵਸਤਾਂ ਦੀ ਖ਼ਰੀਦ ਵਧਣ ਲੱਗੀ: ਮੋਦੀ

07:50 AM Jul 29, 2024 IST

ਨਵੀਂ ਦਿੱਲੀ, 28 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਹੀਨਾਵਾਰ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਕਿਹਾ ਹੈ ਕਿ ਖਾਦੀ ਗ੍ਰਾਮਉਦਯੋਗ ਦਾ ਕਾਰੋਬਾਰ ਪਹਿਲੀ ਵਾਰ 1.5 ਲੱਖ ਕਰੋੜ ਰੁਪਏ ਤੋਂ ਉੱਪਰ ਚਲਾ ਗਿਆ ਹੈ। ਇਹ ਵਿਕਰੀ ਚਾਰ ਸੌ ਗੁਣਾ ਵਧ ਗਈ ਹੈ। ਉਨ੍ਹਾਂ ਮੰਨਿਆ ਕਿ ਖਾਦੀ ਤੇ ਦਸਤਕਾਰੀ ਵਸਤਾਂ ਦੀ ਵਿਕਰੀ ਵਧਣ ਨਾਲ ਵੱਡੀ ਗਿਣਤੀ ’ਚ ਨਵੀਆਂ ਨੌਕਰੀਆਂ ਦੇ ਮੌਕੇ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਖਾਦੀ ਦੀ ਵਰਤੋਂ ਨਾ ਕਰਨ ਵਾਲੇ ਲੋਕ ਹੁਣ ਮਾਣ ਨਾਲ ਖਾਦੀ ਦੇ ਕੱਪੜੇ ਪਹਿਨਦੇ ਹਨ। ਉਨ੍ਹਾਂ ਕਿਹਾ ਕਿ ਇਸ ਸਨਅਤ ਨਾਲ ਜ਼ਿਆਦਾਤਰ ਮਹਿਲਾਵਾਂ ਜੁੜੀਆਂ ਹੋਈਆਂ ਹਨ, ਇਸ ਲਈ ਉਨ੍ਹਾਂ ਨੂੰ ਸਭ ਤੋਂ ਵੱਧ ਲਾਭ ਪੁੱਜ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘ਤੁਹਾਡੇ ਕੋਲ ਕਈ ਕਿਸਮ ਦੇ ਕੱਪੜੇ ਹੋ ਸਕਦੇ ਹਨ ਤੇ ਹੁਣ ਤੱਕ ਜੇ ਤੁਸੀਂ ਖਾਦੀ ਦੇ ਕੱਪੜੇ ਨਹੀਂ ਖ਼ਰੀਦੇ ਤਾਂ ਇਨ੍ਹਾਂ ਦੀ ਖ਼ਰੀਦ ਸ਼ੁਰੂ ਕਰੋ।’ ਪੈਰਿਸ ਓਲੰਪਿਕ ਦੀ ਸ਼ੁਰੂਆਤ ਦੇ ਨਾਲ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਕਿਹਾ ਕਿ ਇਹ ਖੇਡਾਂ ਅਥਲੀਟਾਂ ਨੂੰ ਕੌਮਾਂਤਰੀ ਪੱਧਰ ’ਤੇ ਆਪਣੇ ਕੌਮੀ ਝੰਡੇ ਦਾ ਮਾਣ ਵਧਾਉਣ ਦਾ ਮੌਕਾ ਦਿੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਤੇ ‘ਭਾਰਤ ਲਈ ਸ਼ੁਭਇੱਛਾਵਾਂ’ ਦੇਣ ਲਈ ਕਿਹਾ। ਇਸ ਪ੍ਰਸਾਰਨ ਦੌਰਾਨ ਉਨ੍ਹਾਂ ਹਾਲ ਹੀ ਹੋਏ ਗਣਿਤ ਓਲੰਪਿਆਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਕਈ ਵਿਸ਼ਿਆਂ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਯੂਨੈਸਕੋ ਦੀ ਵਿਸ਼ਵ ਵਿਰਾਸਤ ਦੀ ਸੂਚੀ ’ਚ ਅਸਾਮ ਦੇ ‘ਮੋਈਦਾਮਜ਼’ ਨੂੰ ਸ਼ਾਮਲ ਕੀਤੇ ਜਾਣ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ। ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ‘ਮਾਨਸ’ ਨਾਮੀਂ ਇੱਕ ਵਿਸ਼ੇਸ਼ ਕੇਂਦਰ ਖੋਲ੍ਹਿਆ ਹੈ। -ਪੀਟੀਆਈ

Advertisement

Advertisement