ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨਾ ਦੀ ਖ਼ਰੀਦ: ਮਹਿਲ ਕਲਾਂ ਤੇ ਮਾਂਗੇਵਾਲ ਮੰਡੀ ’ਚ ਮੁਜ਼ਾਹਰੇ

07:33 AM Nov 02, 2024 IST
ਮਹਿਲ ਕਲਾਂ ਵਿੱਚ ਧਰਨਾ ਦਿੰਦੇ ਹੋਏ ਕਿਸਾਨ ਅਤੇ ਮਜ਼ਦੂਰ।

ਲਖਵੀਰ ਸਿੰਘ ਚੀਮਾ
ਮਹਿਲ ਕਲਾਂ,­ 1 ਨਵੰਬਰ
ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਮਹਿਲ ਕਲਾਂ ਅਤੇ ਮਾਂਗੇਵਾਲ ਦੀਆਂ ਦਾਣਾ ਮੰਡੀਆਂ ਵਿੱਚ ਪ੍ਰਦਰਸ਼ਨ ਪ੍ਰਦਰਸ਼ਨ ਕੀਤੇ ਗਏ। ਮਹਿਲ ਕਲਾਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਕਿਸਾਨਾਂ­, ਮਜ਼ਦੂਰਾਂ ਅਤੇ ਆੜਤੀਆਂ ਵਲੋਂ ਧਰਨਾ ਦਿੱਤਾ ਗਿਆ­, ਜਦਕਿ ਮਾਂਗੇਵਾਲ ਵਿਖੇ ਖ਼ਰੀਦ ਏਜੰਸੀ ਇੰਸਪੈਕਟਰ ਅਤੇ ਮਾਰਕੀਟ ਕਮੇਟੀ ਅਧਿਕਾਰੀਆਂ ਦਾ ਘਿਰਾਉ ਕਰਕੇ ਨਾਅਰੇਬਾਜ਼ੀ ਕੀਤੀ ਗਈ
ਮਹਿਲ ਕਲਾਂ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਦਰਸ਼ਕਾਰੀ ਰਜਿੰਦਰ ਪਾਲ ਸਿੰਘ ਬਿੱਟੂ­, ਹਰਜੀਤ ਸਿੰਘ ਖਿਆਲੀ ਅਤੇ ਸੁਖਵਿੰਦਰ ਸਿੰਘ ਸੱਖਾ ਨੇ ਕਿਹਾ ਕਿ ਖ਼ਰੀਦ ਏਜੰਸੀਆਂ ਵਲੋਂ ਨਮੀ ਮਾਤਰਾ ਵੱਧ ਹੋਣ ਦਾ ਬਹਾਨਾ ਬਣਾ ਕੇ ਝੋਨਾ ਖ਼ਰੀਦਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਉਥੇ ਲਿਫ਼ਟਿੰਗ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਮੰਡੀ ਵਿੰਚ ਫ਼ਸਲ ਸੁੱਟਣ ਲਈ ਜਗ੍ਹਾ ਨਹੀਂ ਰਹੀ। ਦੋਵੇਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨਾਂ ਦਾ ਝੋਨਾ ਮੰਡੀਆਂ ਵਿੱਚ ਰੁਲ ਰਿਹਾ ਹੈ ਤੇ ਲਿਫ਼ਟਿੰਗ ਲਈ ਸ਼ੈਲਰ ਅਲਾਟ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਨੂੰ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ਨਹੀਂ ਹੋ ਰਹੀ।
ਉਥੇ ਮਾਂਗੇਵਾਲ ਵਿਖੇ ਕਿਸਾਨਾਂ ਨੇ ਕਿਹਾ ਕਿ ਉਹ ਪਿਛਲੇ 20-20 ਦਿਨਾਂ ਤੋਂ ਫ਼ਸਲ ਲੈ ਕੇ ਮੰਡੀ ਵਿੱਚ ਬੈਠੇ ਹਨ,­ ਉਹਨਾਂ ਦੀ ਫ਼ਸਲ ਨਹੀਂ ਖ਼ਰੀਦੀ ਜਾ ਰਹੀ। ਉਥੇ ਖ਼ਰੀਦੀ ਗਈ ਫ਼ਸਲ ਦੇ ਇੱਕ ਗੱਟੇ ਦੀ ਵੀ ਅਜੇ ਤੱਕ ਲਿਫ਼ਟਿੰਗ ਨਹੀਂ ਹੋਈ। ਦੀਵਾਲੀ ਦਾ ਤਿਉਹਾਰ ਵੀ ਉਹ ਮੰਡੀਆਂ ਦੀਆਂ ਢੇਰੀਆਂ ’ਤੇ ਬਹਿ ਕੇ ਮਨਾ ਰਹੇ ਹਨ। ਉਹਨਾਂ ਕਿਹਾ ਕਿ ਖ਼ਰੀਦ ਕੀਤੀ ਹੋਈ ਫ਼ਸਲ ਦੇ ਗੱਟਿਆਂ ਨੂੰ ਸਿਉਂਕ ਤੱਕ ਲੱਗਣ ਲੱਗ ਗਈ ਹੈ­, ਪਰ ਸਰਕਾਰ ਤੇ ਅਧਿਕਾਰੀਆਂ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਉਹਨਾਂ ਸਮੱਸਿਆ ਦਾ ਹੱਲ ਨਾ ਹੋਣ ਤੇ ਤਿੱਖਾ ਸੰਘਰਸ਼ ਉਲੀਕਣ ਦੀ ਚੇਤਾਵਨੀ ਦਿੱਤੀ। ਇਸ ਸਬੰਧੀ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਕੱਤਰ ਡੀਨਪਾਲ ਸਿੰਘ ਨੇ ਕਿਹਾ ਕਿ ਕਮੇਟੀ ਅਧੀਨ ਪੈਂਦੇ ਕੁੱਲ 24 ਖ਼ਰੀਦ ਕੇਂਦਰਾਂ ਵਿੱਚ ਮਾਪਦੰਡਾਂ ਅਨੁਸਾਰ 17 ਫ਼ੀਸਦੀ ਨਮੀ ਵਾਲਾ ਝੋਨਾ ਖ਼ਰੀਦਿਆ ਜਾ ਰਿਹਾ ਹੈ। ਲਿਫ਼ਟਿੰਗ ਲਈ ਵੀ ਯਤਨ ਜਾਰੀ ਹਨ।

Advertisement

ਝੋਨੇ ਦੀ ਖਰੀਦ ਨਾ ਹੋਣ ’ਤੇ ਮਾਰਕੀਟ ਕਮੇਟੀ ਦਫ਼ਤਰ ਦਾ ਘਿਰਾਓ

ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਭਗਤਾ ਭਾਈ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਨਾ ਹੋਣ ਅਤੇ ਲਿਫਟਿੰਗ ਦੀ ਚੱਲ ਰਹੀ ਸਮੱਸਿਆ ਦੇ ਮਾਮਲੇ ਨੂੰ ਲੈ ਕੇ ਰੋਹ ਵਿਚ ਆਏ ਕਿਸਾਨਾਂ ਵੱਲੋਂ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਲਗਾਇਆ ਗਿਆ। ਇਕੱਤਰ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਪਾਲਾ ਤੇ ਇਕਾਈ ਭਗਤਾ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਝੋਨਾ ਵੇਚਣ ਆਏ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਝੋਨਾ ਨਾ ਵਿਕਣ ਕਾਰਨ ਕਿਸਾਨ ਦੀਵਾਲੀ ਦੇ ਤਿਉਹਾਰ ਮੌਕੇ ਵੀ ਮੰਡੀਆਂ ’ਚ ਬੈਠਣ ਲਈ ਮਜਬੂਰ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਭਗਤਾ ਭਾਈ ਦੀ ਮੰਡੀ ਵਿੱਚ ਬੋਲੀ ਨਾ ਲੱਗਣ ਕਾਰਨ ਝੋਨੇ ਦੇ ਅੰਬਾਰ ਲੱਗੇ ਹੋਏ ਹਨ। ਇਸ ਤੋਂ ਇਲਾਵਾ ਕੁਝ ਦਿਨਾਂ ਤੋਂ ਲਿਫਟਿੰਗ ਦੀ ਸਮੱਸਿਆ ਵੀ ਗੰਭੀਰ ਬਣੀ ਹੋਈ ਹੈ। ਮਾਰਕੀਟ ਕਮੇਟੀ ਭਗਤਾ ਦੇ ਅਧਿਕਾਰੀਆਂ ਵੱਲੋਂ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਦੀ ਸਮੱਸਿਆ ਦਾ ਕੱਲ੍ਹ ਤੱਕ ਹੱਲ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਘਿਰਾਓ ਖਤਮ ਕੀਤਾ।

Advertisement
Advertisement