ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਛੀਵਾੜਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਸ਼ੁਰੂ

07:24 AM Apr 16, 2024 IST
ਮਾਛੀਵਾੜਾ ਵਿੱਚ ਖਰੀਦ ਸ਼ੁਰੂ ਕਰਵਾਉਂਦੇ ਹੋਏ ਪ੍ਰਧਾਨ ਮੋਹਿਤ ਕੁੰਦਰਾ ਤੇ ਹੋਰ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 15 ਅਪਰੈਲ
ਇੱਥੋਂ ਦੀ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ, ਜਿਸ ਦਾ ਰਸਮੀ ਉਦਘਾਟਨ ਸੱਚਾ ਸੌਦਾ ਆੜ੍ਹਤੀ ਐਸੋਸੀਏਸ਼ਨ ਮਾਛੀਵਾੜਾ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਕੀਤਾ। ਖਰੀਦ ਏਜੰਸੀ ਪਨਸਪ ਵਲੋਂ ਅੱਜ ਆੜ੍ਹਤੀ ਰਾਮ ਜੀ ਦਾਸ ਸਤਪਾਲ ਦੀ ਦੁਕਾਨ ਤੋਂ ਕਿਸਾਨ ਜਗਮੋਹਣ ਸਿੰਘ ਅਤੇ ਵੇਅਰ ਹਾਊਸ ਨੇ ਆੜ੍ਹਤੀ ਕਸਤੂਰੀ ਲਾਲ ਮਿੰਟੂ ਦੀ ਦੁਕਾਨ ਤੋਂ ਕਿਸਾਨ ਪ੍ਰਕਾਸ਼ ਸਿੰਘ ਉਧੋਵਾਲ ਦੀ ਫਸਲ ਖਰੀਦੀ। ਫਸਲ ਖਰੀਦ ਦੇ ਉਦਘਾਟਨ ਉਪਰੰਤ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਮੰਡੀ ਵਿਚ ਖਰੀਦ ਦੇ ਪ੍ਰਬੰਧ ਮੁਕੰਮਲ ਹਨ ਅਤੇ ਏਜੰਸੀਆਂ ਕੋਲ 80 ਫੀਸਦੀ ਬਾਰਦਾਨਾ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚੁਕਾਈ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਮਨਜਿੰਦਰ ਸਿੰਘ ਨੇ ਕਿਹਾ ਕਿ ਮਾਛੀਵਾੜਾ ਦਾਣਾ ਮੰਡੀ ਤੋਂ ਇਲਾਵਾ ਉਪ ਖਰੀਦ ਕੇਂਦਰ ਸ਼ੇਰਪੁਰ ਬੇਟ, ਲੱਖੋਵਾਲ ਕਲਾਂ, ਹੇਡੋਂ ਬੇਟ ਅਤੇ ਬੁਰਜ ਪਵਾਤ ਵਿੱਚ ਵੀ ਫਸਲ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਟਹਿਲ ਸਿੰਘ ਔਜਲਾ ਤੇ ਗੁਰਨਾਮ ਸਿੰਘ ਨਾਗਰ ਆਦਿ ਹਾਜ਼ਰ ਸਨ।

Advertisement

ਸਮਰਾਲਾ ਵਿੱਚ ਕਣਕ ਦੀ ਖਰੀਦ ਸ਼ੁਰੂ

ਸਮਰਾਲਾ (ਪੱਤਰ ਪ੍ਰੇਰਕ): ਇੱਥੋਂ ਦੀ ਅਨਾਜ ਮੰਡੀ ਵਿੱਚ ਅੱਜ ਕਣਕ ਦੀ ਸਰਕਾਰੀ ਖਰੀਦ ਐੱਸਡੀਐੱਮ ਰਜਨੀਸ਼ ਅਰੋੜਾ ਨੇ ਸ਼ੁਰੂ ਕਰਵਾਈ। ਪਹਿਲੀ ਢੇਰੀ ਕਣਕ ਦੀ ਸਰਕਾਰੀ 2275 ਰੁਪਏ ਪ੍ਰਤੀ ਕੁਇੰਟਲ ਨਾਲ ਪਨਸਪ ਵੱਲੋਂ ਖਰੀਦ ਗਈ। ਇਸ ਮੌਕੇ ’ਤੇ ਐੱਸਡੀਐੱਮ ਅਰੋੜਾ ਨੇ ਦੱਸਿਆ ਕਿ ਮੌਸਮ ਦੀ ਖਰਾਬੀ ਕਾਰਨ ਮੰਡੀਆਂ ਵਿਚ ਕਣਕ ਦੀ ਆਮਦ ਅੱਜ ਤੋਂ ਹੀ ਸ਼ੁਰੂ ਹੋਈ ਹੈ। ਕਣਕ ਖਰੀਦ ਲਈ ਮਾਰਕੀਟ ਕਮੇਟੀ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ।

Advertisement
Advertisement
Advertisement