For the best experience, open
https://m.punjabitribuneonline.com
on your mobile browser.
Advertisement

ਕੱਤਕ ਦੀ ਸੰਗਰਾਂਦ ਤੇ ਪੂਰਨਮਾਸ਼ੀ ਮਨਾਈ

08:43 AM Oct 18, 2024 IST
ਕੱਤਕ ਦੀ ਸੰਗਰਾਂਦ ਤੇ ਪੂਰਨਮਾਸ਼ੀ ਮਨਾਈ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 17 ਅਕਤੂਬਰ
ਇੱਥੋਂ ਦੇ ਲਲਹੇੜੀ ਰੋਡ ਸਥਿਤ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਵਿੱੱਚ ਕੱਤਕ ਮਹੀਨੇ ਦੀ ਸੰਗਰਾਂਦ ਅਤੇ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਗੁਰਸ਼ਰਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਹਜ਼ੂਰੀ ਰਾਗੀ ਭਾਈ ਰੇਸ਼ਮ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਵਿਖਿਆਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਰਾਹ ’ਤੇ ਚੱਲਣ ਦੀ ਅਪੀਲ ਕਰਦਿਆਂ ਦੱਸਿਆ ਕਿ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦਾ ਪ੍ਰਕਾਸ਼ ਦਿਹਾੜਾ 19 ਅਕਤੂਬਰ ਨੂੰ ਮਨਾਇਆ ਜਾਵੇਗਾ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਤਿਆਗ ਕੇ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਦੀ ਸੰਭਾਲ ਕਰਨ। ਇਸ ਮੌਕੇ ਅਮਰਜੀਤ ਸਿੰਘ ਔਲਖ, ਅਮੋਲਕ ਸਿੰਘ, ਦਵਿੰਦਰ ਸਿੰਘ, ਖੁਸ਼ਕਰਨ ਸਿੰਘ, ਗੁਰਦਰਸ਼ਨ ਸਿੰਘ, ਦਵਿੰਦਰ ਸਿੰਘ ਤੱਗੜ, ਡਾ. ਸਰੂਪ ਸਿੰਘ, ਡਾ. ਹਰਭਜਨ ਸਿੰਘ, ਜਰਨੈਲ ਸਿੰਘ, ਅਰਵਿੰਦਰ ਸਿੰਘ, ਮਨਦੀਪ ਸਿੰਘ ਮਰਜਾਰਾ, ਦਲੀਪ ਸਿੰਘ, ਅੰਮ੍ਰਿਤ ਸਿੰਘ, ਮਨੀ ਸਿੰਘ, ਕੇਸਰ ਸਿੰਘ, ਗੁਰਮੀਤ ਸਿੰਘ, ਰਜਿੰਦਰ ਸਿੰਘ ਅਤੇ ਡਾ. ਗੁਰਮੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement