ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਰੋਹਿਤ ਵੱਲੋਂ ਗੁਰੂ ਅਰਜਨ ਦੇਵ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ

08:26 AM Jun 10, 2024 IST

ਚੰਡੀਗੜ੍ਹ (ਟਨਸ): ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ ਸਾਨੂੰ ਸਾਰਿਆਂ ਨੂੰ ਨਿਆਂ, ਮਾਨਵਤਾਵਾਦ, ਧਰਮ ਨਿਰਪੱਖਤਾ, ਸ਼ਾਂਤੀ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਇਸ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਵਧਾਉਣ, ਹਮਦਰਦੀ ਦੀ ਆਵਾਜ਼ ਬਣਨ ਅਤੇ ਸਮਾਜ ਦੇ ਦੱਬੇ-ਕੁਚਲੇ ਅਤੇ ਪਛੜੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਤਨਦੇਹੀ ਨਾਲ ਯਤਨ ਕਰਨ ਦਾ ਅਹਿਦ ਕਰੀਏ।

Advertisement

Advertisement
Advertisement