For the best experience, open
https://m.punjabitribuneonline.com
on your mobile browser.
Advertisement

ਪੂਰਵਾਸ਼ਾ ਨੇ ਕਾਂਸੀ ਦਾ ਤਗ਼ਮਾ ਜਿੱਤਿਆ

06:21 AM Jul 22, 2024 IST
ਪੂਰਵਾਸ਼ਾ ਨੇ ਕਾਂਸੀ ਦਾ ਤਗ਼ਮਾ ਜਿੱਤਿਆ
ਆਪਣਾ ਤਗ਼ਮਾ ਦਿਖਾਉਂਦੀ ਹੋਈ ਪੂਰਵਾਸ਼ਾ।
Advertisement

ਚੰਡੀਗੜ੍ਹ: ਚੰਡੀਗੜ੍ਹ ਦੀ ਵਸਨੀਕ ਤੇ ਪੰਚਕੂਲਾ ਫੈਂਸਿੰਗ ਅਕੈਡਮੀ ਦੀ ਪੂਰਵਾਸ਼ਾ ਨੇ ਨਿਊਜ਼ੀਲੈਂਡ ਵਿੱਚ ਹੋਈ ਕਾਮਨਵੈਲਥ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਇਸ ਕਾਮਯਾਬੀ ਨਾਲ ਪੂਰਵਾਸ਼ਾ ਨੇ ਆਪਣੇ ਮਾਪਿਆਂ ਤੇ ਸ਼ਹਿਰ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕੀਤਾ ਹੈ। ਪੂਰਵਾਸ਼ਾ ਨੇ ਕਿਹਾ ਕਿ ਉਹ ਸਖ਼ਤ ਮਿਹਨਤ ਕਰ ਰਹੀ ਹੈ ਅਤੇ ਏਸ਼ਿਆਈ ਖੇਡਾਂ ਅਤੇ ਓਲੰਪਿਕ ਦਾ ਹਿੱਸਾ ਬਣਨਾ ਚਾਹੁੰਦੀ ਹੈ। ਇਸ ਤੋਂ ਪਹਿਲਾਂ ਵੀ ਪੂਰਵਾਸ਼ਾ ਸਾਊਦੀ ਅਰਬ ਵਿੱਚ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਤੇ ਬਹਿਰੀਨ ਵਿੱਚ ਹੋਈ ਜੂਨੀਅਨ ਏਸ਼ੀਅਨ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਚੁੱਕੀ ਹੈ। ਜਾਣਕਾਰੀ ਅਨੁਸਾਰ ਪੂਰਵਾਸ਼ਾ ਚੰਡੀਗੜ੍ਹ ਦੇ ਸੈਕਟਰ-36 ਵਿੱਚ ਸਥਿਤ ਐੱਮਸੀਐੱਮ ਕਾਲਜ ਵਿੱਚ ਪੜ੍ਹਾਈ ਕਰ ਰਹੀ ਹੈ। -ਟ੍ਰਿਬਿਊਨ ਨਿਊਜ਼ ਸਰਵਿਸ

Advertisement

Advertisement
Advertisement
Author Image

Advertisement