ਸੰਸਦ ਦੇ ਬਾਹਰ ਧੱਕਾ ਮੁੱਕੀ, ਸੰਸਦ ਮੈਂਬਰ ਪ੍ਰਤਾਪ ਸਾਰੰਗੀ ਜ਼ਖਮੀ, ਰਾਹੁਲ ਗਾਂਧੀ ’ਤੇ ‘ਧੱਕੇ’ ਦਾ ਦੋਸ਼
ਨਵੀਂ ਦਿੱਲੀ, 19 ਦਸੰਬਰ
ਸੰਸਦ ਦੇ ਬਾਹਰ ਖਜ਼ਾਨਾ ਅਤੇ ਵਿਰੋਧੀ ਧਿਰ ਦੋਵਾਂ ਬੈਂਚਾਂ ਦੇ ਸਮਾਨਾਂਤਰ ਵਿਰੋਧ ਜਾਰੀ ਰਹਿਣ ਕਾਰਨ ਇੱਕ ਨਵਾਂ ਵਿਵਾਦ ਸ਼ੁਰੂ ਹੋ ਗਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਪ੍ਰਤਾਪ ਚੰਦਰ ਸਾਰੰਗੀ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਧੱਕਾ ਵੱਜਣ ਕਾਰਨ ਉਨ੍ਹਾਂ ਨੂੰ ਸੱਟ ਲੱਗੀ ਹੈ। ਸਿੰਘ ਨੇ ਦਾਅਵਾ ਕੀਤਾ ਕਿ ਜਦੋਂ ਉਹ ਪੌੜੀਆਂ ’ਤੇ ਖੜ੍ਹੇ ਸਨ ਜਦੋਂ ਇਕ ਹੋਰ ਸੰਸਦ ਮੈਂਬਰ ਉਸ ’ਤੇ ਡਿੱਗ ਗਿਆ, ਜਿਸ ਕਾਰਨ ਉਨ੍ਹਾਂ ਦੇ ਸਿਰ ’ਤੇ ਸੱਟ ਲੱਗ ਗਈ।
ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, "ਰਾਹੁਲ ਗਾਂਧੀ ਨੇ ਸੰਸਦ ਦੇ ਇੱਕ ਮੈਂਬਰ ਨੂੰ ਧੱਕਾ ਦਿੱਤਾ ਜੋ ਮੇਰੇ ’ਤੇ ਡਿੱਗਿਆ, ਜਿਸ ਤੋਂ ਬਾਅਦ ਮੈਂ ਹੇਠਾਂ ਡਿੱਗ ਗਿਆ... ਮੈਂ ਪੌੜੀਆਂ ਦੇ ਕੋਲ ਖੜ੍ਹਾ ਸੀ । ਇਸ ਮੌਕੇ ਭਾਜਪਾ ਸੰਸਦ ਮੈਂਬਰ ਨੂੰ ਐਂਬੂਲੈਂਸ ਵਿੱਚ ਇਲਾਜ ਲਈ ਲਿਜਾਇਆ ਗਿਆ।
ਉਧਰ ਇਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੇ ਬਚਾਅ ’ਚ ਕਿਹਾ ਕਿ ਉਹ ਸੰਸਦ ਦੇ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਵੀ ਪ੍ਰਵੇਸ਼ ਦੁਆਰ ਨੇੜੇ ਪ੍ਰਦਰਸ਼ਨ ਕਰ ਰਹੇ ਭਾਜਪਾ ਸੰਸਦ ਮੈਂਬਰਾਂ ਨੇ ਧੱਕਾ ਦਿੱਤਾ ਅਤੇ ਧਮਕੀਆਂ ਦਿੱਤੀਆਂ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਵੀ ਧੱਕਾ ਕੀਤਾ ਗਿਆ।
ਰਾਹੁਲ ਗਾਂਧੀ ਨੇ ਕਿਹਾ, ‘‘ਇਹ ਤੁਹਾਡੇ ਕੈਮਰੇ ’ਚ ਹੋ ਸਕਦਾ ਹੈ। ਮੈਂ ਸੰਸਦ ਦੇ ਪ੍ਰਵੇਸ਼ ਦੁਆਰ ਰਾਹੀਂ ਅੰਦਰ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਭਾਜਪਾ ਦੇ ਸੰਸਦ ਮੈਂਬਰ ਮੈਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ, ਮੈਨੂੰ ਧੱਕਾ ਦੇ ਰਹੇ ਸਨ ਅਤੇ ਮੈਨੂੰ ਧਮਕੀਆਂ ਦੇ ਰਹੇ ਸਨ। ਖੜਗੇ ਨੂੰ ਧੱਕਾ ਦਿੱਤਾ ਜਾ ਰਿਹਾ ਸੀ। ਪਰ ਅਸੀਂ ਧੱਕਾ-ਮੁੱਕੀ ਨਾਲ ਪ੍ਰਭਾਵਿਤ ਨਹੀਂ ਹੋਵਾਂਗੇ, ਸਾਨੂੰ ਅੰਦਰ ਜਾਣ ਦਾ ਅਧਿਕਾਰ ਹੈ। ਭਾਜਪਾ ਦੇ ਸੰਸਦ ਮੈਂਬਰ ਸਾਨੂੰ ਅੰਦਰ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰੀ ਮੁੱਦਾ ਇਹ ਹੈ ਕਿ ਭਾਜਪਾ ਸੰਵਿਧਾਨ ’ਤੇ ਹਮਲਾ ਕਰ ਰਹੀ ਹੈ ਅਤੇ ਅੰਬੇਡਕਰ ਦੀ ਯਾਦ ਦਾ ਅਪਮਾਨ ਕਰ ਰਹੀ ਹੈ।’’ -ਏਐੱਨਆਈ