For the best experience, open
https://m.punjabitribuneonline.com
on your mobile browser.
Advertisement

Video: Pushpa 2 ਦੇ ਅਦਾਕਾਰ ਅੱਲੂ ਅਰਜੁਨ ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ

05:47 PM Dec 13, 2024 IST
video  pushpa 2 ਦੇ ਅਦਾਕਾਰ ਅੱਲੂ ਅਰਜੁਨ ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ
ਹੈਦਰਾਬਾਦ ਵਿੱਚ ਸ਼ੁੱਕਰਵਾਰ ਨੂੰ ਗਾਂਧੀ ਹਸਪਤਾਲ ’ਚ ਮੈਡੀਕਲ ਕਰਵਾਉਣ ਤੋਂ ਬਾਅਦ ਤੇਲਗੂ ਅਦਾਕਾਰ ਅੱਲੂ ਅਰਜੁਨ ਨੂੰ ਲਿਜਾਂਦੀ ਹੋਈ ਪੁਲੀਸ। -ਫੋਟੋ: ਪੀਟੀਆਈ
Advertisement

ਹੈਦਰਾਬਾਦ, 13 ਦਸੰਬਰ
ਤਿਲੰਗਾਨਾ ਹਾਈ ਕੋਰਟ ਨੇ ਫਿਲਮ ‘ਪੁਸ਼ਪਾ 2’ ਦੇ ਪ੍ਰਦਰਸ਼ਨ ਦੌਰਾਨ ਮਹਿਲਾ ਦੀ ਮੌਤ ਦੇ ਮਾਮਲੇ ਵਿੱਚ ਤੇਲਗੂ ਅਦਾਕਾਰ ਅੱਲੂ ਅਰਜੁਨ ਨੂੰ ਅੱਜ ਚਾਰ ਹਫ਼ਤੇ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਦਿਨ ਵਿੱਚ ਹੈਦਰਾਬਾਦ ਦੀ ਇਕ ਅਦਾਲਤ ਨੇ ਅਦਾਕਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਆਦੇਸ਼ ਜਾਰੀ ਕੀਤਾ ਸੀ। ਅਦਾਤਲ ਨੇ ਅਦਾਕਾਰ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਸ ਨੂੰ ਮਾਮਲੇ ਦੀ ਜਾਂਚ ਵਿੱਚ ਅਧਿਕਾਰੀਆਂ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ।

Advertisement

ਹਾਲ ਵੀ ਵਿੱਚ ਰਿਲੀਜ਼ ਹੋਈ ਫਿਲਮ ‘ਪੁਸ਼ਪਾ 2’ ਭਾਵੇਂ ਕਿ ਬਾਕਸ ਆਫਿਸ ’ਤੇ ਧਮਾਲਾਂ ਪਾ ਰਹੀ ਹੈ, ਪਰ ਅਦਾਕਾਰ ਅੱਲੂ ਅਰਜੁਨ ਦੀ ਇਸ ਫਿਲਮ ਦੀ ਕਾਮਯਾਬੀ ਦੇ ਨਾਲ ਇਕ ਵਿਵਾਦ ਵੀ ਜੁੜ ਗਿਆ ਹੈ। ਅੱਜ ਦੁਪਹਿਰ ਵੇਲੇ ਪੁਲੀਸ ਨੇ ਅਦਾਕਾਰ ਅੱਲੂ ਅਰਜੁਨ ਨੂੰ ਗ੍ਰਿਫਤਾਰ ਕਰ ਲਿਆ।

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਨੂੰ ਚਿੱਕੜਪੱਲੀ ਪੁਲੀਸ ਵੱਲੋ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਅੱਲੂ ਅਰਜੁਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਗਏ ਪਰ ਜੇਲ੍ਹ ਲਿਜਾਣ ਤੋਂ ਪਹਿਲਾਂ ਹੀ ਤਿਲੰਗਾਨਾ ਹਾਈ ਕੋਰਟ ਨੇ ਫਿਲਮ ਤੇਲਗੂ ਅਦਾਕਾਰ ਨੂੰ ਚਾਰ ਹਫ਼ਤੇ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ।
ਜ਼ਿਕਰਯੋਗ ਹੈ ਕਿ ਫ਼ਿਲਮ ‘ਪੁਸ਼ਪਾ 2’ (Pushpa 2) ਦੇ ਪ੍ਰੀਮੀਅਰ ਸ਼ੋਅ ਮੌਕੇ 4 ਦਸੰਬਰ ਨੂੰ ਇੱਕ ਸਿਨੇਮਾ ਹਾਲ ਵਿੱਚ ਮਚੀ ਭਗਦੜ ਦੌਰਾਨ ਦਮ ਘੁੱਟਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਸੀ ਅਤੇ ਉਸ ਦੇ ਪੁੱਤਰ ਨੂੰ ਵੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਅੱਲੂ ਅਰਜੁਨ ਇੱਕ ਸਿਨੇਮਾ ਹਾਲ ਦੇ ਬਾਹਰ ਆਉਣ ਕਾਰਨ ਥੀਏਟਰ ਵਿੱਚ ਭੀੜ ਇਕੱਠੀ ਹੋ ਗਈ ਸੀ ਅਤੇ ਉੱਥੇ ਭਗਦੜ ਵਰਗਾ ਮਾਹੌਲ ਬਣ ਗਿਆ ਸੀ। ਇਸ ਦੌਰਾਨ ਪੁਲੀਸ ਦਾ ਕਹਿਣਾ ਸੀ ਕਿ ਥੀਏਟਰ ਪ੍ਰਬੰਧਕਾਂ ਵੱਲੋਂ ਫਿਲਮ ਦੇ ਅਦਾਕਾਰ ਤੇ ਹੋਰ ਮੈਂਬਰਾਂ ਦੀ ਆਮਦ ਸਬੰਧੀ ਕੋਈ ਅਗਾਊਂ ਸੂਚਨਾ ਜਾਂ ਪ੍ਰਬੰਧ ਨਹੀਂ ਕੀਤਾ ਗਿਆ ਸੀ।

ਔਰਤ ਅਤੇ ਉਸ ਦਾ ਲੜਕਾ ਸਿਨੇਮਾ ਹਾਲ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੀ ਭੀੜ ਵਿੱਚ ਫਸ ਗਏ ਅਤੇ ਧੱਕਾ-ਮੁੱਕੀ ਦੌਰਾਨ ਦੋਵੇਂ ਦਮ ਘੁੱਟਣ ਕਾਰਨ ਬੇਹੋਸ਼ ਹੋ ਗਏ ਸਨ ਤੇ ਔਰਤ ਦੀ ਮੌਤ ਹੋ ਗਈ ਸੀ।
ਇਸ ਮਾਮਲੇ ਵਿੱਚ ਅਦਾਕਾਰ ਅੱਲੂ ਅਰਜੁਨ ਨੇ ਐੱਫਆਈਆਰ ਰੱਦ ਕਰਨ ਲਈ ਕੋਰਟ ਦਾ ਰੁਖ਼ ਵੀ ਕੀਤਾ ਸੀ। ਅੱਜ ਪੁਲੀਸ ਵੱਲੋਂ ਅੱਲੂ ਅਰਜੁਨ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਤਿਲੰਗਾਨਾ ਦੀ ਇਕ ਅਦਾਲਤ ਨੇ 14 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।

ਉਪਰੰਤ ਪੁਲੀਸ ਵੱਲੋਂ ਉਸ ਨੂੰ ਮੈਡੀਕਲ ਲਈ ਲਿਜਾਇਆ ਗਿਆ ਹੈ। ਉੱਧਰ, ਇਸ ਮਾਮਲੇ ਨੂੰ ਲੈ ਕੇ ਸਮੂਹ ਅਦਾਕਾਰਾਂ ਅਤੇ ਅੱਲੂ ਅਰਜੁਨ ਦੇ ਚਾਹੁਣ ਵਾਲਿਆਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਲੂ ਅਰਜੁਨ ਨੂੰ ਇਸ ਘਟਨਾ ਬਾਰੇ ਕੁੱਝ ਨਹੀਂ ਪਤਾ।

ਇੱਕ ਫੈਨ ਨੇ ‘ਐਕਸ’ ਉੱਤੇ ਲਿਖਿਆ ਕਿ ਜੇਕਰ ਮੈਚ ਵਿੱਚ ਕੋਈ ਭਗਦੜ ਮੱਚ ਜਾਵੇ ਤਾਂ ਕੀ ਖਿਡਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਬੌਲੀਵੁੱਡ ਅਦਾਕਾਰਾਂ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। -ਏਐੱਨਆਈ

Advertisement
Author Image

Advertisement