ਪੂਟਾ ਨੇ ਵਾਈਸ ਚਾਂਸਲਰ ਦੇ ਘਰ ਅੱਗੇ ਦਿੱਤਾ ਧਰਨਾ
ਰਵੇਲ ਸਿੰਘ ਭਿੰਡਰ
ਪਟਿਆਲਾ, 18 ਅਗਸਤ
ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਪੂਟਾ ਵੱਲੋਂ ਵਾਈਸ ਚਾਂਸਲਰ ਦੇ ਘਰ ਅੱਗੇ ਅੱਜ ਗਿਆਰਾਂ ਤੋਂ ਇੱਕ ਵਜੇ ਤੱਕ ਧਰਨਾ ਦਿੱਤਾ ਗਿਆ। ਇਹ ਧਰਨਾ ਅਧਿਆਪਕਾਂ ਦੀਆਂ ਸਮੇਂ ਸਿਰ ਤਨਖਾਵਾ ਦਾ ਨਾ ਮਿਲਣਾ ,ਪੈਨਸ਼ਨਰਜ਼ ਨੂੰ ਪੈਨਸ਼ਨ ਨਾ ਮਿਲਣੀ , ਪਿਛਲੇ ਪੰਜ ਮਹੀਨਿਆਂ ਦੀਆਂ ਐੱਨਪੀਐੱਸ ਤੇ ਜੀਪੀਐੱਫ ਦੀਆਂ ਕਟੌਤੀਆਂ ਸਬੰਧਤ ਖਾਤਿਆਂ ਵਿੱਚ ਜਮ੍ਹਾਂ ਨਾ ਹੋਣੀਆਂ, ਕੈਰੀਅਰ ਅਡਵਾਂਸਮੈਂਟ ਸਕੀਮ ਅਧੀਨ ਅਧਿਆਪਕਾਂ ਦੀਆਂ ਬਣਦੀਆਂ ਤਰੱਕੀਆਂ ਦਾ ਸ਼ਡਿਊਲ ਜਾਰੀ ਕਰਾਉਣ ਲਈ ਅਤੇ ਅਧਿਆਪਕਾਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦਰਮਿਆਨ ਹੋਏ ਸਮਝੌਤੇ ਨੂੰ ਲਾਗੂ ਕਰਵਾਉਣ ਲਈ ਅਧਿਆਪਕ ਸੰਘ ਵੱਲੋਂ ਦਿੱਤਾ ਜਾ ਰਿਹਾ ਹੈ। ਧਰਨੇ ਨੂੰ ਪੂਟਾ ਪ੍ਰਧਾਨ ਜਸਵਿੰਦਰ ਸਿੰਘ ਬਰਾੜ ਅਤੇ ਸਕੱਤਰ ਗੁਰਨਾਮ ਸਿੰਘ ਵਿਰਕ ਨੇ ਸੰਬੋਧਨ ਕੀਤਾ।ਧਰਨੇ ਵਿੱਚ ਅੱਜ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਵੀ ਸ਼ਾਮਲ ਹੋਏ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਦਿੱਤੇ ਗਏ ਰੋਸ ਧਰਨੇ ਦੌਰਾਨ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਬਰਕਰਾਰ ਰਹਿਣ ‘ਤੇ ਜਿਥੇ ਜੋਰ ਦਿੱਤਾ,ਉਥੇ ਹੀ ਯੂਨੀਵਰਸਿਟੀ ਦੇ ਪੁਖਤਾ ਵਿੱਤੀ ਪ੍ਰਬੰਧ ਦੀ ਬਹਾਲੀ ਦੀ ਵੀ ਮੰਗ ਕੀਤੀ। ਅੱਜ ਧਰਨੇ ਵਿੱਚ ਸ਼ਾਮਲ ਹੋਏ ਪੈਨਸ਼ਨਰਾਂ ਨੇ ਭਰੋਸਾ ਦਿੱਤਾ ਕਿ ਉਹ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਰੋਜ਼ਾਨਾ ਵੱਡੇ ਪੱਧਰ ‘ਤੇ ਸੰਘਰਸ਼ ਵਿੱਚ ਸ਼ਾਮਲ ਹੋਣਗੇ।ਇਸ ਮੌਕੇ ਮੁਲਾਜ਼ਮ ਆਗੂ ਗੁਰਿੰਦਰਪਾਲ ਸਿੰਘ ਬੱਬੀ, ਗੱਜਣ ਸਿੰਘ, ਬਲਵਿੰਦਰ ਸਿੰਘ ਟਿਵਾਣਾ,ਇੰਜਨੀਅਰ ਸੁਮਨਦੀਪ ਕੌਰ, ਹਰਵਿੰਦਰ ਸਿੰਘ ਧਾਲੀਵਾਲ ਅਤੇ ਜਸਦੀਪ ਸਿੰਘ ਤੂਰ, ਬਲਵੰਤ ਸਿੰਘ, ਗੁਰਲਾਲ ਸਿੰਘ, ਅਵਤਾਰ ਸਿੰਘ, ਗੁਰਜੀਤ ਸਿੰਘ, ਹਰਮੇਸ਼ ਲਾਲ ਅਤੇ ਵਿਜੇ ਕੁਮਾਰ, ਸੁਪਿੰਦਰਪਾਲ ਸਿੰਘ, ਧਰਮਿੰਦਰ ਸਿੰਘ ਪੰਨੂੰ, ਮਾਘੀ ਸਿੰਘ, ਹਰਨੇਕ ਸਿੰਘ ਗੋਲਡੀ ਆਦਿ ਸ਼ਾਮਲ ਹੋਏ। ਕੈਪਸ਼ਨ, ਵਾਈਸ ਚਾਂਸਲਰ ਦਫ਼ਤਰ ਅੱਗੇ ਅਧਿਆਪਕ ਤੇ ਮੁਲਾਜਮ ਰੋਸ ਧਰਨੇ ‘ਚ ਸ਼ਿਰਕਤ ਕਰਦੇ ਹੋਏ।