Putin accepts Modi's invitation to visit India: ਰਾਸ਼ਟਰਪਤੀ ਪੂਤਿਨ ਇਸ ਸਾਲ ਭਾਰਤ ਆਉਣਗੇ
05:13 PM Mar 27, 2025 IST
ਮਾਸਕੋ, 27 ਮਾਰਚ
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਇਸ ਸਾਲ ਭਾਰਤ ਦੌਰੇ ’ਤੇ ਆਉਣਗੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਆਉਣ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ ਅਤੇ ਇਸ ਲਈ ਤਿਆਰੀਆਂ ਚੱਲ ਰਹੀਆਂ ਹਨ। ਇਹ ਜਾਣਕਾਰੀ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਅੱਜ ਸਾਂਝੀ ਕੀਤੀ।
Advertisement
ਰੂਸੀ ਅੰਤਰਰਾਸ਼ਟਰੀ ਮਾਮਲਿਆਂ ਦੀ ਪਰਿਸ਼ਦ ਵੱਲੋਂ ਰੂਸ ਅਤੇ ਭਾਰਤ ਸਬੰਧਾਂ ਵਲੋਂ ਕਰਵਾਏ ਸਮਾਗਮ ਦੌਰਾਨ ਇਹ ਜਾਣਕਾਰੀ ਲਾਵਰੋਵ ਨੇ ਦਿੰਦਿਆਂ ਕਿਹਾ ਕਿ ਪੂਤਿਨ ਦੇ ਭਾਰਤ ਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ, ਉਨ੍ਹਾਂ ਦੌਰੇ ਦੀਆਂ ਤਰੀਕਾਂ ਦਾ ਖੁਲਾਸਾ ਨਹੀਂ ਕੀਤਾ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੁਲਾਈ 2024 ਵਿੱਚ ਰੂਸ ਦਾ ਦੌਰਾ ਕੀਤਾ ਸੀ। ਇਸ ਦੌਰੇ ਦੌਰਾਨ ਮੋਦੀ ਨੇ ਪੂਤਿਨ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਸੀ। ਪੀਟੀਆਈ
Advertisement
Advertisement