For the best experience, open
https://m.punjabitribuneonline.com
on your mobile browser.
Advertisement

ਪੂਤਿਨ ਦੀ ਰੂਸ ਰਾਸ਼ਟਰਪਤੀ ਚੋਣਾਂ ’ਚ ਸ਼ਾਨਦਾਰ ਜਿੱਤ, ਪੰਜਵੀਂ ਵਾਰ ਸੰਭਾਲਣਗੇ ਦੇਸ਼ ਦੀ ਵਾਗਡੋਰ

12:11 PM Mar 18, 2024 IST
ਪੂਤਿਨ ਦੀ ਰੂਸ ਰਾਸ਼ਟਰਪਤੀ ਚੋਣਾਂ ’ਚ ਸ਼ਾਨਦਾਰ ਜਿੱਤ  ਪੰਜਵੀਂ ਵਾਰ ਸੰਭਾਲਣਗੇ ਦੇਸ਼ ਦੀ ਵਾਗਡੋਰ
Advertisement

ਮਾਸਕੋ, 18 ਮਾਰਚ
71 ਸਾਲਾ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਰੂਸ ਦੀਆਂ ਰਾਸ਼ਟਰਪਤੀ ਚੋਣਾਂ ਦੇ ਸ਼ੁਰੂਆਤੀ ਨਤੀਜਿਆਂ ਵਿੱਚ ਜਿੱਤ ਵੱਲ ਵਧ ਰਹੇ ਹਨ। ਇਸ ਤੋਂ ਸਾਫ਼ ਝਲਕਦਾ ਹੈ ਕਿ ਦੇਸ਼ ਦੀ ਰਾਜਨੀਤਿਕ ਪ੍ਰਣਾਲੀ ਉੱਤੇ ਉਨ੍ਹਾਂ ਦਾ ਪੂਰਾ ਕੰਟਰੋਲ ਹੈ। ਇਹ ਉਨ੍ਹਾਂ ਦਾ ਪੰਜਵਾਂ ਕਾਰਜਕਾਲ ਹੋਵੇਗਾ। ਉਨ੍ਹਾਂ ਨੂੰ ਚੋਣਾਂ ਵਿੱਚ ਮਾਮੂਲੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਅਤੇ ਦੋਸ਼ ਹਨ ਕਿ ਉਨ੍ਹਾਂ ਨੇ ਵਿਰੋਧੀ ਨੇਤਾਵਾਂ ਨੂੰ ਬੇਰਹਿਮੀ ਨਾਲ ਦਬਾਇਆ। ਰੂਸ ਦੇ ਕੇਂਦਰੀ ਚੋਣ ਕਮਿਸ਼ਨ ਨੇ ਕਿਹਾ ਕਿ ਹੁਣ ਤੱਕ ਹੋਈ ਵੋਟਾਂ ਦੀ ਗਿਣਤੀ ਮੁਤਾਬਕ ਪੂਤਿਨ ਨੂੰ 87.29 ਫੀਸਦੀ ਵੋਟਾਂ ਮਿਲੀਆਂ ਹਨ।

Advertisement

ਇਸ ਦੇ ਨਾਲ ਪੂਤਿਨ ਨੇ ਪੱਛਮੀ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਰੂਸ ਅਤੇ ਅਮਰੀਕਾ ਦੀ ਅਗਵਾਈ ਵਾਲੇ ਨਾਟੋ ਫੌਜੀ ਗਠਜੋੜ ਵਿਚਕਾਰ ਸਿੱਧੇ ਟਕਰਾਅ ਦਾ ਮਤਲਬ ਹੋਵੇਗਾ ਕਿ ਧਰਤੀ ਤੀਜੇ ਵਿਸ਼ਵ ਯੁੱਧ ਤੋਂ ਇਕ ਕਦਮ ਦੂਰ ਹੈ ਪਰ ਨਾਲ ਹੀ ਕਿਹਾ ਕਿ ਲੱਗਦਾ ਹੈ ਕਿ ਕੋਈ ਵੀ ਅਜਿਹਾ ਨਹੀਂ ਚਾਹੇਗਾ।

Advertisement
Author Image

Advertisement
Advertisement
×