ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ

08:07 AM Jun 22, 2024 IST
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਮੈਂਬਰ।

ਪੱਤਰ ਪ੍ਰੇਰਕ
ਸਮਰਾਲਾ, 21 ਜੂਨ
ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ੋਨ ਖੰਨਾ, ਸਮਰਾਲਾ ਦੀ ਮਹੀਨਾਵਾਰ ਮੀਟਿੰਗ ਬਰਾਂਚ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ, ਠੇਕੇ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੇਅ-ਕਮਿਸ਼ਨ ਦਾ ਬਣਦਾ ਏਰੀਅਰ ਨਹੀਂ ਦਿੱਤਾ ਗਿਆ, ਨਵੀਂ ਭਰਤੀ ਵੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦਾ ਨਿਜੀਕਰਨ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਫੀਲਡ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੀ ਨਹੀਂ ਮੰਨੀਆਂ ਜਾ ਰਹੀਆਂ, ਜਿਸ ਕਰਕੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਵੀ ਮਤਾ ਪਾਸ ਕੀਤਾ ਗਿਆ।

Advertisement

Advertisement
Advertisement