For the best experience, open
https://m.punjabitribuneonline.com
on your mobile browser.
Advertisement

ਕਤਰ ਮਾਮਲਾ: ਧਾਮੀ ਵੱਲੋਂ ਦੋ ਪਾਵਨ ਸਰੂਪ ਪੁਲੀਸ ਕੋਲ ਹੋਣ ਦਾ ਦਾਅਵਾ

08:36 AM Aug 25, 2024 IST
ਕਤਰ ਮਾਮਲਾ  ਧਾਮੀ ਵੱਲੋਂ ਦੋ ਪਾਵਨ ਸਰੂਪ ਪੁਲੀਸ ਕੋਲ ਹੋਣ ਦਾ ਦਾਅਵਾ
Amritsar, Nov 04 (ANI): SGPC President Harjinder Singh Dhami speaks during a press conference, in Amritsar on Friday. (ANI Photo)
Advertisement

ਪੱਤਰ ਪ੍ਰੇਰਕ
ਅੰਮ੍ਰਿਤਸਰ, 24 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਾਅਵਾ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਦੇ ਦੋਵੇਂ ਪਾਵਨ ਸਰੂਪ ਅਜੇ ਵੀ ਕਤਰ ਦੇ ਦੋਹਾ ਦੀ ਪੁਲੀਸ ਕੋਲ ਹੀ ਮੌਜੂਦ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਪੁਖ਼ਤਾ ਜਾਣਕਾਰੀ ਹਾਸਲ ਹੋਈ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ, ‘‘ਦੋਹਾ ਵਿੱਚ ਦੋ ਧਿਰਾਂ ਪਾਸੋਂ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਪੁਲੀਸ ਨੇ ਆਪਣੇ ਕੋਲ ਰੱਖੇ ਸਨ, ਜਿਨ੍ਹਾਂ ਵਿੱਚੋਂ ਦੋ ਪਾਵਨ ਸਰੂਪ ਅਜੇ ਵੀ ਪੁਲੀਸ ਦੇ ਕੋਲ ਹੀ ਮੌਜੂਦ ਹਨ।’’ ਉਨ੍ਹਾਂ ਕਿਹਾ ਕਿ ਸਰਕਾਰ ਦਾ ਨੁਮਾਇੰਦਾ ਜਿਸ ਪਾਵਨ ਸਰੂਪ ਦੇ ਵਾਪਸ ਹੋਣ ਦੀ ਗੱਲ ਕਰ ਰਿਹਾ ਹੈ, ਉਹ ਤਾਂ ਕਈ ਮਹੀਨੇ ਪਹਿਲਾਂ ਹੀ ਉੱਥੋਂ ਦੇ ਸਬੰਧਤ ਸਿੱਖਾਂ ਨੇ ਪ੍ਰਾਪਤ ਕਰ ਲਿਆ ਸੀ ਜਦਕਿ ਦੋ ਹੋਰ ਪਾਵਨ ਸਰੂਪ ਅਜੇ ਵੀ ਦੋਹਾ ਪੁਲੀਸ ਕੋਲ ਹੀ ਮੌਜੂਦ ਹਨ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕਤਰ ਵਿੱਚ ਭਾਰਤ ਦੇ ਰਾਜਦੂਤ ਨੂੰ ਅਪੀਲ ਕੀਤੀ ਹੈ ਕਿ ਪਾਵਨ ਸਰੂਪਾਂ ਬਾਰੇ ਸਿੱਖ ਜਗਤ ਨੂੰ ਅਸਲ ਸਥਿਤੀ ਸਪਸ਼ਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੱਲ੍ਹ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਵੱਲੋਂ ਇੱਕ ਬਿਆਨ ਰਾਹੀਂ ਦੱਸਿਆ ਸੀ ਕਿ ਦੋਹਾ ਪੁਲੀਸ ਕੋਲੋਂ ਮੌਜੂਦ ਇੱਕ ਪਾਵਨ ਸਰੂਪ ਵਾਪਸ ਪ੍ਰਾਪਤ ਕਰ ਲਿਆ ਗਿਆ ਹੈ ਜਦਕਿ ਦੂਸਰੇ ਬਾਰੇ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸਿੱਖ ਭਾਵਨਾਵਾਂ ਨਾਲ ਮਾਮਲੇ ਬਾਰੇ ਅਸਪਸ਼ਟ ਬਿਆਨਬਾਜ਼ੀ ਨਾ ਕਰੇ ਸਗੋਂ ਸੰਜੀਦਾ ਯਤਨ ਕਰਕੇ ਪਾਵਨ ਸਰੂਪ ਸਤਿਕਾਰ ਸਹਿਤ ਵਾਪਸ ਕਰਵਾਏ।

Advertisement

Advertisement
Advertisement
Author Image

sukhwinder singh

View all posts

Advertisement